
ਸੁਸਾਈਡ ਨੋਟ 'ਚ ਆਰਥਿਕ ਤੰਗੀ ਦਾ ਕੀਤਾ ਜ਼ਿਕਰ
ਤੇਲੰਗਾਨਾ ਦੇ ਹੈਦਰਾਬਾਦ ਦੇ ਹਬਸੀਗੁਡਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਜੋੜੇ ਨੇ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਦਾ ਗਲਾ ਘੁੱਟ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸੋਮਵਾਰ ਰਾਤ ਕਰੀਬ 9.30 ਵਜੇ ਉਨ੍ਹਾਂ ਦੇ ਘਰ 'ਚ ਵਾਪਰੀ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਅਤੇ ਉਸ ਦੀ ਪਤਨੀ ਦੋ ਵੱਖ-ਵੱਖ ਕਮਰਿਆਂ ਵਿੱਚ ਲਟਕਦੇ ਮਿਲੇ, ਜਦੋਂ ਕਿ ਉਨ੍ਹਾਂ ਦੇ ਨਾਬਾਲਗ ਬੱਚੇ ਬਿਸਤਰੇ 'ਤੇ ਮਰੇ ਹੋਏ ਸਨ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਪਤਾ ਲੱਗਾ ਹੈ ਕਿ ਪਰਿਵਾਰ ਨੇ ਕਥਿਤ ਤੌਰ 'ਤੇ ਆਰਥਿਕ ਅਤੇ ਸਿਹਤ ਸੰਬੰਧੀ ਪਰੇਸ਼ਾਨੀ ਕਾਰਨ ਇਹ ਖੌਫ਼ਨਾਕ ਕਦਮ ਚੁੱਕਿਆ ਹੈ। ਘਟਨਾ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗਾਂਧੀ ਹਸਪਤਾਲ ਪਹੁੰਚਾਇਆ ਗਿਆ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਨੇ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।