ਦਿੱਲੀ 'ਚ ਦਰਦਨਾਕ ਹਾਦਸਾ, ਝੁੱਗੀ 'ਚ ਭਿਆਨਕ ਅੱਗ ਲੱਗਣ ਕਾਰਨ 3 ਲੋਕ ਜ਼ਿੰਦਾ ਸੜੇ
Published : Mar 11, 2025, 10:39 am IST
Updated : Mar 11, 2025, 10:39 am IST
SHARE ARTICLE
Fire breaks out in Anand Vihar Slum Delhi three killed News
Fire breaks out in Anand Vihar Slum Delhi three killed News

ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਲਗਾ ਰਹੀ ਪਤਾ

ਦਿੱਲੀ ਦੇ ਆਨੰਦ ਵਿਹਾਰ 'ਚ ਝੁੱਗੀ-ਝੌਂਪੜੀ 'ਚ ਭਿਆਨਕ ਅੱਗ ਲੱਗ ਗਈ ਹੈ, ਜਿਸ 'ਚ ਜ਼ਿੰਦਾ ਸੜ ਜਾਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਏਜੀਸੀਆਰ ਐਨਕਲੇਵ ਵਿੱਚ ਵਾਪਰਿਆ।

ਦੇਰ ਰਾਤ ਕਰੀਬ 2.15 ਵਜੇ ਵਾਪਰੇ ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।  ਫ਼ਾਇਰ ਬ੍ਰਿਗੇਡ ਨੂੰ ਅੱਗ 'ਤੇ ਕਾਬੂ ਪਾਉਣ 'ਚ ਕਰੀਬ 30 ਮਿੰਟ ਲੱਗ ਗਏ ਪਰ ਅੱਗ ਕਿਵੇਂ ਲੱਗੀ? ਪੁਲਿਸ ਇਸ ਦਾ ਕਾਰਨ ਲੱਭਣ ਵਿੱਚ ਜੁਟੀ ਹੈ।

ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜੱਗੀ ਕੁਮਾਰ (34 ਸਾਲ) ਵਾਸੀ ਉੱਤਰ ਪ੍ਰਦੇਸ਼, ਸ਼ਿਆਮ ਸਿੰਘ (36 ਸਾਲ) ਵਾਸੀ ਉੱਤਰ ਪ੍ਰਦੇਸ਼, ਜਤਿੰਦਰ ਕੁਮਾਰ (35 ਸਾਲ) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ 2.42 ਵਜੇ ਝੁੱਗੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਜਦੋਂ ਅਸੀਂ ਝੁੱਗੀ ਦੇ ਅੰਦਰ ਗਏ ਤਾਂ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾਵੇਗੀ।

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement