ਲੋਕਾਂ ਨੂੰ ਵੋਟ ਲਈ ਜਾਗਰੂਕ ਕਰਦੇ ਹੋਏ ਗੂਗਲ ਨੇ ਬਣਾਇਆ ਡੂਡਲ
Published : Apr 11, 2019, 12:33 pm IST
Updated : Apr 11, 2019, 12:37 pm IST
SHARE ARTICLE
Google made doodle
Google made doodle

ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਦੇ ਹੋਏ, ਅੱਜ ਗੂਗਲ (Google) ਨੇ ਇਕ ਖਾਸ ਡੂਡਲ (Doodle) ਬਣਾਇਆ ਹੈ।

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਕਈ ਲੋਕ ਸਭਾ ਹਲਕਿਆਂ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਅਜਿਹੇ ਵਿਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਦੇ ਹੋਏ, ਅੱਜ ਗੂਗਲ (Google) ਨੇ ਇਕ ਖਾਸ ਡੂਡਲ (Doodle) ਬਣਾਇਆ ਹੈ।ਜਿਸ ਵਿਚ how to vote #India ਦੇ ਤਹਿਤ ਉਸ ਵਿਚ ਦੱਸਿਆ ਗਿਆ ਹੈ ਕਿ ਇਕ ਆਮ ਵਿਅਕਤੀ ਕਿਵੇਂ ਵੋਟਿੰਗ ਕਰ ਸਕਦਾ ਹੈ ਅਤੇ ਵੋਟਿੰਗ ਕਰਨ ਦੀ ਪੂਰੀ ਪ੍ਰਕਿਰਿਆ ਦੱਸੀ ਗਈ ਹੈ।

GoogleGoogle

ਅੱਜ ਗੂਗਲ ਨੇ ਇਕ ਡੂਡਲ ਬਣਾਇਆ ਜਿਸ ਵਿਚ ਇਕ ਉਂਗਲੀ ਨਜ਼ਰ ਆ ਰਹੀ ਹੈ ਅਤੇ ਉਸ ਉਂਗਲੀ ‘ਤੇ ਵੋਟ ਪਾਉਣ ਦੌਰਾਨ ਲਗਾਈ ਜਾਣ ਵਾਲੀ ਸਿਆਹੀ ਲਗਾਈ ਗਈ ਹੈ। ਗੂਗਲ ਨੇ ਡੂਡਲ ਬਣਾ ਕੇ ਲੋਕਾਂ ਨੂੰ ਦੱਸਿਆ ਹੈ ਕਿ ਲੋਕਤੰਤਰ ਵਿਚ ਵੋਟਿੰਗ ਦੀ ਕਿੰਨੀ ਅਹਿਮੀਅਤ ਹੁੰਦੀ ਹੈ ਅਤੇ ਲੋਕ ਕਿਵੇਂ ਵੋਟ ਪਾ ਸਕਦੇ ਹਨ?

Lok Sabha ElectionsLok Sabha Elections

ਜ਼ਿਕਰਯੋਗ ਹੈ ਕਿ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਹੀ ਆਂਧਰਾ ਪ੍ਰਦੇਸ਼, ਸਿਕਿੱਮ, ਅਰੁਣਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲਈ ਵੀ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਉਤਰਾਖੰਡ, ਮਿਜ਼ੋਰਮ, ਨਾਗਾਲੈਂਡ, ਸਿਕਿੱਮ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਤੇਲੰਗਾਨਾ ਦੀਆਂ ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ।

EleactionsEleactions

ਇਸ ਤੋਂ ਇਲਾਵਾ ਪਹਿਲੇ ਪੜਾਅ ਵਿਚ ਅਸਾਮ. ਬਿਹਾਰ, ਛਤੀਸਗੜ੍ਹ, ਜੰਮੂ-ਕਸ਼ਮੀਰ, ਮਹਾਰਾਸ਼ਟਰ, ਮਣੀਪੁਰ, ਓਡੀਸ਼ਾ, ਤ੍ਰਿਪੁਰਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿਚ ਵੀ ਕੁਝ ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਦੱਸ ਦਈਏ ਕਿ ਪਹਿਲੇ ਪੜਾਅ ਵਿਚ ਹੋਣ ਜਾ ਰਹੀਆਂ ਚੋਣਾਂ ਵਿਚ ਕਈ ਸੂਬਿਆਂ ਵਿਚ ਕਾਫੀ ਦਿਲਚਸਪ ਟੱਕਰ ਹੋਵੇਗੀ। ਇਸੇ ਪੜਾਅ ਵਿਚ ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਕੁਝ ਸੀਨੀਅਰ ਆਗੂਆਂ ਦੇ ਰਾਜਨੀਤਿਕ ਭਵਿੱਖ ਦਾਅ ‘ਤੇ ਲੱਗੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement