ਕਾਂਗਰਸ ਦਾ ਸਨਸਨੀਖ਼ੇਜ ਦਾਅਵਾ : ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ
Published : Apr 11, 2019, 3:03 pm IST
Updated : Apr 11, 2019, 3:53 pm IST
SHARE ARTICLE
Rahul Gandhi road show in Amethi
Rahul Gandhi road show in Amethi

ਕਿਹਾ - ਅਮੇਠੀ 'ਚ ਰੋਡ ਸ਼ੋਅ ਦੌਰਾਨ ਰਾਹੁਲ ਗਾਂਧੀ 'ਤੇ 7 ਵਾਰ ਲੇਜ਼ਰ ਬੀਮ ਨਜ਼ਰ ਆਈ ਸੀ

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਦੀ ਸੁਰੱਖਿਆ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸਨਸਨੀਖ਼ੇਜ ਦਾਅਵਾ ਕੀਤਾ ਹੈ। ਗ੍ਰਹਿ ਮੰਤਰਾਲਾ ਨੂੰ ਲਿਖੀ ਚਿੱਠੀ 'ਚ ਕਾਂਗਰਸ ਨੇ ਅਮੇਠੀ 'ਚ ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ। ਚਿੱਠੀ 'ਚ ਕਿਹਾ ਗਿਆ ਹੈ ਕਿ ਅਮੇਠੀ 'ਚ ਬੁਧਵਾਰ ਨੂੰ ਰੋਡ ਸ਼ੋਅ ਦੌਰਾਨ ਰਾਹੁਲ ਗਾਂਧੀ 'ਤੇ 7 ਵਾਰ ਲੇਜ਼ਰ ਬੀਮ ਨਜ਼ਰ ਆਈ ਸੀ ਅਤੇ ਇਹ ਲਾਈਟ ਸ਼ਾਇਦ ਸਨਾਈਪਰ ਰਾਈਫ਼ਲ ਦੀ ਸੀ। ਰਾਹੁਲ ਗਾਂਧੀ ਨੇ ਬੁਧਵਾਰ ਨੂੰ ਅਮੇਠੀ ਸੀਟ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ ਸੀ। ਕਾਂਗਰਸ ਨੇ ਇਹ ਚਿੱਠੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਹੈ।

Rahul Gandhi road show in AmethiRahul Gandhi road show in Amethi

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਅਮੇਠੀ 'ਚ ਬੁਧਵਾਰ ਨੂੰ ਰੋਡ ਸ਼ੋਅ ਦੌਰਾਨ ਰਾਹੁਲ ਗਾਂਧੀ 'ਤੇ 7 ਵਾਰ ਲੇਜ਼ਰ ਬੀਮ ਨਜ਼ਰ ਆਈ ਸੀ ਅਤੇ ਇਹ ਲੇਜ਼ਰ ਬੀਮ ਸ਼ਾਇਦ ਸਨਾਈਪਰ ਰਾਈਫ਼ਲ ਦੀ ਸੀ। ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨੇ ਵੀ ਰਾਹੁਲ ਦੀ ਜਾਨ ਨੂੰ ਖ਼ਤਰੇ ਤੋਂ ਇਨਕਾਰ ਨਹੀਂ ਕੀਤਾ ਹੈ। ਹਾਲਾਂਕਿ ਗ੍ਰਹਿ ਮੰਤਰੀ ਦਿੱਲੀ ਤੋਂ ਬਾਹਰ ਹਨ, ਅਜਿਹੇ 'ਚ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਾਪਸ ਆਉਣ 'ਤੇ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। 

Rahul Gandhi road show in AmethiRahul Gandhi road show in Amethi

ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਐਸ.ਪੀ.ਜੀ. ਦੀ ਸੁਰੱਖਿਆ ਮਿਲੀ ਹੋਈ ਹੈ। ਇਸ ਦੇ ਬਾਵਜੂਦ ਜੇ ਉਨ੍ਹਾਂ ਦੀ ਸੁਰੱਖਿਆ 'ਚ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਇਹ ਚਿੰਤਾ ਦੀ ਗੱਲ ਹੈ। ਰਾਹੁਲ ਗਾਂਧੀ ਇਨੀਂ ਦਿਨੀਂ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਅਮੇਠੀ ਤੋਂ ਬਾਅਦ ਅੱਜ ਉਹ ਰਾਏ ਬਰੇਲੀ 'ਚ ਹਨ। ਰਾਏ ਬਰੇਲੀ ਸੀਟ ਤੋਂ ਸੋਨੀਆ ਗਾਂਧੀ ਕਾਂਗਰਸ ਦੀ ਉਮੀਦਵਾਰ ਹਨ ਅਤੇ ਅੱਜ ਉਨ੍ਹਾਂ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement