ਲੋਕਾਂ ਦੇ ਜੀਵਨ ਨੂੰ ਵਧੀਆ ਬਣਾਉਣ ਲਈ PM ਮੋਦੀ ਨੂੰ ਕੇਜਰੀਵਾਲ ਤੋਂ ਰਾਇ ਲੈਣੀ ਚਾਹੀਦੀ ਹੈ: ਸਿਸੋਦੀਆ
Published : Apr 11, 2021, 10:11 am IST
Updated : Apr 11, 2021, 10:11 am IST
SHARE ARTICLE
Sisodia
Sisodia

200 ਯੂਨਿਟ ਮੁਫ਼ਤ ਬਿਜਲੀ ਦੇਣਾ ਹੋਵੇ ਜਾਂ ਔਰਤਾਂ ਲਈ ਮੁਫ਼ਤ ਬੱਸ ਦਾ ਸਫ਼ਰ

ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਨਿਚਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕਮਾਤਰ ਅਜਿਹੇ ਨੇਤਾ ਹਨ, ਜਿਨ੍ਹਾਂ ਕੋਲ ਵਿਕਾਸ ਨੂੰ ਲੈ ਕੇ ਵਿਜਨ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਯੋਜਨਾਵਾਂ ’ਤੇ ਉਨ੍ਹਾਂ ਨਾਲ ਚਰਚਾ ਕਰਨੀ ਚਾਹੀਦੀ ਹੈ। 

Manish SisodiaManish Sisodia

ਸਿਸੋਦੀਆ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕਿ ਸਾਰੇ ਸਿਆਸੀ ਦਲ ਉਨ੍ਹਾਂ ਸੂਬਿਆਂ ’ਚ ਸ਼ਾਸਨ ਦੇ ‘ਕੇਜਰੀਵਾਲ ਮਾਡਲ’ ਦਾ ਪਾਲਣ ਕਰਨ ਦਾ ਵਾਅਦਾ ਕਰ ਰਹੇ ਹਨ, ਜਿਥੇ ਚੋਣਾਂ ਹੋ ਰਹੀਆਂ ਹਨ। ਸਿਸੋਦੀਆ ਨੇ ਕਿਹਾ,‘‘ਕੇਜਰੀਵਾਲ ਇਕਮਾਤਰ ਅਜਿਹੇ ਨੇਤਾ ਹਨ, ਜਿਨ੍ਹਾਂ ਕੋਲ ਦੇਸ਼ ਲਈ ਵਿਜਨ ਹੈ। ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀ ਜ਼ਰੂਰਤਾਂ ਤੇ ਵਿਕਾਸ ਦੀ ਤਰੀਕੇ ਨੂੰ ਸਮਝਦੇ ਹਨ। ਉਨ੍ਹਾਂ ’ਚ ਦੇਸ਼ ਨੂੰ ਸਹੀ ਦਿਸ਼ਾ ’ਚ ਲਿਜਾਉਣ ਦੀ ਸਮਰੱਥਾ ਹੈ। ਹੋਰ ਦਲ ਉਨ੍ਹਾਂ ਦੀਆਂ ਨੀਤੀਆਂ ਦਾ ਪਾਲਣ ਕਰ ਰਹੇ ਹਨ। ਉਹ ਜੋ ਵਾਅਦਾ ਕਰਦੇ, ਉਹ ਕਰਦੇ ਹਨ।’’

Pm Modi and Cm kejriwalPm Modi and Cm kejriwal

ਉਨ੍ਹਾਂ ਕਿਹਾ,‘‘ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਕੇਜਰੀਵਾਲ ਤੋਂ ਰਾਏ ਲੈਣਗੇ। ਹਰ 15 ਦਿਨ ’ਤੇ ਅਰਵਿੰਦ ਕੇਜਰੀਵਾਲ ਨੂੰ ‘ਚਾਹ’ ’ਤੇ ਬੁਲਾਇਆ ਜਾਣਾ ਚਾਹੀਦਾ ਤਾਂ ਕਿ ਇਸ ’ਤੇ ਚਰਚਾ ਕੀਤੀ ਜਾਵੇ ਕਿ ਦੇਸ਼ ਦੇ ਵਿਕਾਸ ਲਈ ਕਿਹੜੇ ਮਾਡਲ ਨੂੰ ਅਪਣਾਇਆ ਜਾਣਾ ਚਾਹੀਦਾ ਅਤੇ ਲੋਕਾਂ ਲਈ ਕਿਹੜੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ।’’ 

ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਨੇ ਦਾਅਵਾ ਕੀਤਾ ਕਿ ਵਿਕਾਸ ਦੀਆਂ ਵੱਖ-ਵੱਖ ਨੀਤੀਆਂ ਨੂੰ ਵਿਕਸਿਤ ਕਰਨ ਲਈ ਦਿੱਲੀ ਇਕ ਪ੍ਰਯੋਗਸ਼ਾਲਾ ਬਣ ਗਈ ਹੈ। ਉਨ੍ਹਾਂ ਕਿਹਾ,‘‘ਭਾਵੇਂ 200 ਯੂਨਿਟ ਮੁਫ਼ਤ ਬਿਜਲੀ ਦੇਣਾ ਹੋਵੇ ਜਾਂ ਔਰਤਾਂ ਲਈ ਮੁਫ਼ਤ ਬੱਸ ਦਾ ਸਫ਼ਰ, ਸਾਰੇ ਸਿਆਸੀ ਦਲ ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਸੂਬਿਆਂ ’ਚ ਵਾਅਦਾ ਕਰ ਰਹੇ ਹਨ, ਜਿਥੇ ਚੋਣਾਂ ਹੋ ਰਹੀਆਂ ਹਨ।’’

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement