ਹਿਮਾਚਲ: AAP ਨੇ ਸੂਬਾ ਕਾਰਜਕਾਰਨੀ ਕੀਤੀ ਭੰਗ, ਸਤੇਂਦਰ ਜੈਨ ਬੋਲੇ- ਜਲਦ ਹੋਵੇਗਾ ਪੁਨਰਗਠਨ   
Published : Apr 11, 2022, 9:26 pm IST
Updated : Apr 11, 2022, 9:26 pm IST
SHARE ARTICLE
Satyendra Kumar Jain
Satyendra Kumar Jain

ਤਿੰਨ ਦਿਨਾਂ ਦੇ ਅੰਦਰ ਹੀ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।

 

ਨਵੀਂ ਦਿੱਲੀ - ਹਿਮਾਚਲ ਪ੍ਰਦੇਸ਼ ਦੀ ਆਮ ਆਦਮੀ ਪਾਰਟੀ ਦੀ ਸੂਬਾ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ ਹੈ। ਜਲਦੀ ਹੀ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਦਿੱਲੀ ਸਰਕਾਰ ਦੇ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਆਮ ਆਦਮੀ ਪਾਰਟੀ ਦੇ ਚੋਣ ਇੰਚਾਰਜ ਸਤੇਂਦਰ ਜੈਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਤਿੰਨ ਦਿਨਾਂ ਦੇ ਅੰਦਰ ਹੀ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ ਤੋਂ ਬਾਅਦ ਹੁਣ ਪੰਜ ਹੋਰ ਆਗੂ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ।

file photo

 

'ਆਪ' ਦੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮਮਤਾ ਠਾਕੁਰ, ਮੀਤ ਪ੍ਰਧਾਨ ਸੋਨੀਆ ਬਿੰਦਲ, ਸੰਗੀਤਾ, ਇੰਡਸਟਰੀਜ਼ ਵਿੰਗ ਦੇ ਸੂਬਾ ਪ੍ਰਧਾਨ ਡੀਕੇ ਤਿਆਗੀ ਅਤੇ ਸੋਸ਼ਲ ਮੀਡੀਆ ਵਿਭਾਗ ਦੇ ਸੂਬਾ ਮੀਤ ਪ੍ਰਧਾਨ ਆਸ਼ੀਸ਼ ਕੁਮਾਰ ਸੋਮਵਾਰ ਨੂੰ ਨਵੀਂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਦਿੱਤੀ। ਇਸ ਮੌਕੇ 'ਆਪ' ਦੇ ਸਾਬਕਾ ਸੂਬਾ ਪ੍ਰਧਾਨ ਅਨੂਪ ਕੇਸਰੀ ਵੀ ਮੌਜੂਦ ਸਨ।
ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਉਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਿਮਾਚਲ ਵਿਰੋਧੀ ਸ਼ੈਲੀ ਤੋਂ ਨਾਰਾਜ਼ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਬਾਅਦ 'ਆਪ' ਨੇ ਹਿਮਾਚਲ ਦੀ ਸਮੁੱਚੀ ਸੂਬਾ ਕਾਰਜਕਾਰਨੀ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement