
ਸੈਂਟਰਲ ਫੋਰੈਂਸਿਕ ਸਾਇੰਸ ਲੈਬ ਕਰੇਗੀ ਨਮੂਨੇ ਦੀ ਜਾਂਚ
ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ 1984 ਸਿੱਖ ਸਿੱਖ ਨਸਲਕੁਸ਼ੀ ਦੇ ਮਾਮਲੇ ਵਿਚ ਮੰਗਲਵਾਰ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਉਸ ਦੀ ਆਵਾਜ਼ ਦਾ ਨਮੂਨਾ ਲੈਣ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਟਾਈਟਲਰ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਪਹੁੰਚ ਗਿਆ ਹੈ, ਜਿੱਥੇ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ: MP ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ ਮੁਲਾਕਾਤ
ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਨੂੰ 39 ਸਾਲ ਪੁਰਾਣੇ ਸਿੱਖ ਨਸਲਕੁਸ਼ੀ ਦੇ ਮਾਮਲੇ 'ਚ ਨਵੇਂ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਟਾਈਟਲਰ ਦੀ ਆਵਾਜ਼ ਦੇ ਨਮੂਨੇ ਦੀ ਲੋੜ ਪਈ ਹੈ। ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਇਲਾਕੇ 'ਚ ਕਥਿਤ ਤੌਰ 'ਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਜਗਦੀਸ਼ ਟਾਈਟਲਰ ਦਾ ਬਿਆਨ
ਸੀਬੀਆਈ ਨੂੰ ਆਪਣੀ ਆਵਾਜ਼ ਦਾ ਨਮੂਨਾ ਦੇਣ ਤੋਂ ਬਾਅਦ ਬਾਹਰ ਆਏ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਕਿਹਾ ਕਿ ਮੈਂ ਕੀ ਕੀਤਾ ਹੈ। ਜੇਕਰ ਮੇਰੇ ਖਿਲਾਫ ਕੋਈ ਸਬੂਤ ਹੈ ਤਾਂ ਮੈਂ ਖੁਦ ਫਾਂਸੀ ਲਈ ਤਿਆਰ ਹਾਂ। ਟਾਈਟਲਰ ਦਾ ਕਹਿਣਾ ਹੈ ਕਿ ਉਸ ਦੀ ਆਵਾਜ਼ ਦਾ ਨਮੂਨਾ 1984 ਸਿੱਖ ਨਸਲਕੁਸ਼ੀ ਮਾਮਲੇ ਲਈ ਨਹੀਂ ਬਲਕਿ ਕਿਸੇ ਹੋਰ ਮਾਮਲੇ ਲਈ ਲਿਆ ਗਿਆ ਹੈ।