
ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਕਣਕ ਦੀ ਫਸਲ ਦਾ ਮੁਆਵਜ਼ਾ ਦੇਣ ਦੀ ਅਪੀਲ
ਨਵੀਂ ਦਿੱਲੀ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ ਮਾਮਲਾ : CBI ਨੇ DSGPC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਭੇਜਿਆ ਨੋਟਿਸ
ਦੱਸਣਯੋਗ ਹੈ ਕਿ ਬੇਮੌਸਮੇ ਮੀਂਹ ਕਾਰਨ ਪੰਜਾਬ ਵਿਚ ਫਸਲਾਂ ਦਾ ਬਹੁਤ ਨੁਕਸਾਨ ਹੋ ਚੁੱਕਿਆ ਹੈ। ਇਸ ਲਈ ਸੂਬਾ ਸਰਕਾਰ ਵਲੋਂ ਵੀ ਕਿਸਾਨਾਂ ਵਲ ਮਦਦ ਦਾ ਹੱਥ ਵਧਾਉਂਦਿਆਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਸੂਬਾ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਆ ਜਾਵੇਗੀ।
ਇਸੇ ਤਹਿਤ ਹੀ ਹੁਣ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰ ਕੇ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।