
ਕਿਹਾ: ਗੁਰੂ ਸਾਹਿਬ ਦੀ ਬੇਮਿਸਾਲ ਹਿੰਮਤ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਰਮ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਹਨਾਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੇਮਿਸਾਲ ਸਾਹਸ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਨਿਆਂ ਪ੍ਰਤੀ ਉਹਨਾਂ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਲੋਕਾਂ ਨੂੰ ਕੀਤਾ ਸਮਰਪਿਤ
ਉਹਨਾਂ ਨੇ ਟਵੀਟ ਕੀਤਾ, “ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹਨਾਂ ਅੱਗੇ ਸੀਸ ਝੁਕਾਉਂਦਾ ਹਾਂ। ਗੁਰੂ ਸਾਹਿਬ ਜੀ ਦੀ ਬੇਮਿਸਾਲ ਹਿੰਮਤ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪ ਜੀ ਦੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ”।
ਇਹ ਵੀ ਪੜ੍ਹੋ: ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ 'ਤੇ ਦਿੱਤੇ ਗਏ ਆਪਣੇ ਭਾਸ਼ਣ ਨੂੰ ਵੀ ਸਾਂਝਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਸੀ।