ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ਼ ਦਾਇਰ ਪਟੀਸ਼ਨ ਨੂੰ ਕੀਤਾ ਸੀ ਖਾਰਜ
Delhi News : ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਨੂੰ ਝਟਕੇ ਤੋਂ ਬਾਅਦ ਝਟਕੇ ਮਿਲ ਰਹੇ ਹਨ। ਕੇਜਰੀਵਾਲ ਨੂੰ ਪਿਛਲੇ 48 ਘੰਟਿਆਂ ਵਿੱਚ ਪੰਜ ਵੱਡੇ ਝਟਕੇ ਲੱਗੇ ਹਨ। ਹਾਲਾਂਕਿ ‘ਆਪ’ ਦਾ ਕਹਿਣਾ ਹੈ ਕਿ ਉਹ ਚੁਣੌਤੀਆਂ ਨਾਲ ਨਜਿੱਠਣਗੇ ਅਤੇ ਜਲਦੀ ਹੀ ਦਿੱਲੀ ਦੇ ਮੁੱਖ ਮੰਤਰੀ ਜੇਲ੍ਹ ਤੋਂ ਬਾਹਰ ਆ ਜਾਣਗੇ।
ਬੁੱਧਵਾਰ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਨਿਆਂਇਕ ਹਿਰਾਸਤ ਨੂੰ ਕਾਨੂੰਨੀ ਠਹਿਰਾਇਆ ਤਾਂ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਜਿਸ ਮਗਰੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 15 ਅਪ੍ਰੈਲ ਨੂੰ ਕਰੇਗਾ।
ਦਰਅਸਲ 'ਚ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕੀਤਾ ਸੀ। ਦਿੱਲੀ ਹਾਈਕੋਰਟ ਤੋਂ ਝਟਕੇ ਤੋਂ ਬਾਅਦ ਕੇਜਰੀਵਾਲ ਨੂੰ ਹੁਣ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੀ ਉਮੀਦ ਹੈ। ਸਵਾਲ ਇਹ ਉੱਠ ਰਿਹਾ ਹੈ ਕਿ ਕੀ ਕੇਜਰੀਵਾਲ ਨੂੰ ਅਗਲੇ ਹਫਤੇ ਸੁਪਰੀਮ ਕੋਰਟ ਤੋਂ ਰਾਹਤ ਮਿਲੇਗੀ?
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਈਡੀ ਨੇ ਕੇਜਰੀਵਾਲ ਤੋਂ 10 ਦਿਨਾਂ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਤਿਹਾੜ ਜੇਲ੍ਹ ਭੇਜ ਦਿੱਤਾ ਸੀ।