
ਹੁਣ ਤਕ ਮਾਮਲੇ ਵਿਚ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
PM Modi reaches Varanasi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਦੇ ਇੱਕ ਦਿਨ ਦੇ ਦੌਰੇ 'ਤੇ ਪਹੁੰਚੇ ਅਤੇ ਆਪਣੇ ਸੰਸਦੀ ਹਲਕੇ ਵਿੱਚ ਵਾਪਰੇ ਇੱਕ ਸਮੂਹਿਕ ਜਬਰ-ਜਨਾਹ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਵਿਰੁਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਹ ਜਾਣਕਾਰੀ ਉੱਤਰ ਪ੍ਰਦੇਸ਼ ਸਰਕਾਰ ਦੇ ਇੱਕ ਬਿਆਨ ਵਿੱਚ ਦਿੱਤੀ ਗਈ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ, ਜੋ ਵਾਰਾਣਸੀ ਦੇ ਹਵਾਈ ਅੱਡੇ 'ਤੇ ਉਤਰੇ, ਨੂੰ ਪੁਲਿਸ ਕਮਿਸ਼ਨਰ, ਡਿਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਹਿਰ ਵਿੱਚ ਹਾਲ ਹੀ ਵਿੱਚ ਵਾਪਰੀ ਜਬਰ-ਜਨਾਹ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ।
ਬਿਆਨ ਅਨੁਸਾਰ, "ਉਨ੍ਹਾਂ ਨੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।"
ਇਹ ਮਾਮਲਾ 6 ਦਿਨਾਂ ਵਿੱਚ 23 ਵਿਅਕਤੀਆਂ ਦੁਆਰਾ 19 ਸਾਲਾ ਕੁੜੀ ਨਾਲ ਕਥਿਤ ਸਮੂਹਿਕ ਜਬਰ-ਜਨਾਹ ਨਾਲ ਸਬੰਧਤ ਹੈ।
ਪੁਲਿਸ ਦੇ ਅਨੁਸਾਰ, ਦੋਸ਼ੀ ਪੀੜਤਾ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਵੱਖ-ਵੱਖ ਹੋਟਲਾਂ ਵਿੱਚ ਲੈ ਗਿਆ ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ ਗਿਆ।
ਹੁਣ ਤਕ ਮਾਮਲੇ ਵਿਚ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।