
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਕੀਤਾ ਗਿਆ ਸੀ ਪੇਸ਼
26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਵੀਰਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ। ਉਸਦੀ ਉਡਾਣ ਸ਼ਾਮ 6.22 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਉਤਰੀ। ਜਿਸ ਤੋਂ ਬਾਅਦ, ਡਾਕਟਰੀ ਜਾਂਚ ਤੋਂ ਬਾਅਦ, ਐਨਆਈਏ ਨੇ ਉਸਨੂੰ ਹਵਾਈ ਅੱਡੇ 'ਤੇ ਹੀ ਗ੍ਰਿਫਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਤਹੱਵੁਰ ਰਾਣਾ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ, ਪਟਿਆਲਾ ਹਾਊਸ ਕੋਰਟ ਵਿਖੇ ਸੁਰੱਖਿਆ ਪ੍ਰਬੰਧ ਬਹੁਤ ਸਖ਼ਤ ਦਿਖਾਈ ਦਿੱਤੇ।
ਅਦਾਲਤ ਦੇ ਬੰਦ ਕਮਰੇ ਵਿੱਚ ਹੋਈ ਸੁਣਵਾਈ ਦੌਰਾਨ, NIA ਨੇ ਪੱਕੇ ਸਬੂਤਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਹਿਰਾਸਤ ਦੀ ਮੰਗ ਕੀਤੀ ਹੈ, ਜਿਸ ਵਿੱਚ ਈਮੇਲ ਵੀ ਸ਼ਾਮਲ ਹਨ।
ਐਨਆਈਏ ਨੇ ਅਦਾਲਤ ਨੂੰ ਦੱਸਿਆ ਹੈ ਕਿ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮ ਤੋਂ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਐਨਆਈਏ ਨੇ ਤਹਵੁਰ ਰਾਣਾ ਦਾ 20 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪਟਿਆਲਾ ਹਾਊਸ ਕੋਰਟ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਲਈ NIA ਰਿਮਾਂਡ 'ਤੇ ਭੇਜ ਦਿੱਤਾ ਹੈ। ਰਾਣਾ ਨੂੰ 26/11 ਦੇ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।