ਪ੍ਰਧਾਨ ਮੰਤਰੀ ਬਣਨ ਨਾਲ ਕੋਈ ਸੂਝਵਾਨ ਨਹੀਂ ਬਣ ਜਾਂਦਾ : ਸ਼ਤਰੂਘਨ ਸਿਨ੍ਹਾ
Published : May 11, 2018, 1:37 pm IST
Updated : May 11, 2018, 1:37 pm IST
SHARE ARTICLE
Shatrughan Sinha
Shatrughan Sinha

ਭਾਜਪਾ ਸਾਂਸਦ ਸ਼ਤਰੂਘਨ ਸਿਨ੍ਹਾ ਨੇ ਕਰਨਾਟਕ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ਵਿਚ ਆਕਰਮਕ ਰੁਖ

ਨਵੀਂ ਦਿੱਲੀ : ਭਾਜਪਾ ਸਾਂਸਦ ਸ਼ਤਰੂਘਨ ਸਿਨ੍ਹਾ ਨੇ ਕਰਨਾਟਕ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ਵਿਚ ਆਕਰਮਕ ਰੁਖ ਦਿਖਾਉਦੇ ਹੋਏ  ਕੁਝ ਸਲਾਹ ਦੇਣ ਦੀ ਕੋਸ਼ਿਸ਼ ਕੀਤੀ। ਕਰਨਾਟਕ ਵਿਚ ਵਿਧਾਨ ਸਭਾ ਚੋਣ ਲਈ ਪ੍ਰਚਾਰ ਵੀਰਵਾਰ ਨੂੰ ਥੰਮ ਗਿਆ ਹੈ। ਅਕਸਰ ਪਾਰਟੀ ਤੋਂ ਅਲੱਗ ਰੁਖ ਅਪਨਾਉਣ ਵਾਲੇ ਸਿਨ੍ਹਾ ਨੇ ਕਈ ਟਵੀਟ ਕੀਤੇ। ਉਨ੍ਹਾਂ ਨੇ ਟਵੀਟ ਵਿਚ ਮੋਦੀ ਨੂੰ ਟੈਗ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਨਾਲ ‘ਕੋਈ ਸੂਝਵਾਨ ਨਹੀਂ ਬਣ ਜਾਂਦਾ।  

Narendra ModiNarendra Modi

ਉਨ੍ਹਾਂ ਕਿਹਾ ਕਿ ‘ਸ਼੍ਰੀਮਾਨ! ਅੱਜ ਚੋਣ ਪ੍ਰਚਾਰ ਰੁਕ ਜਾਵੇਗਾ। ਧਨ ਸ਼ਕਤੀ ਦੇ ਬਾਵਜੂਦ ਵਿਅਕਤੀ ਸ਼ਕਤੀ ਪ੍ਰਬਲ ਹੋਵੇਗੀ। ਉਨ੍ਹਾਂ ਨੇ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੋਨਾਂ ਨੂੰ ਟੈਗ ਕਰਦੇ ਹੋਏ ਲਿਖਿਆ, ‘‘ਹਾਲਾਂਕਿ ਮੈਨੂੰ ਇਕ ਸਟਾਰ ਪ੍ਰਚਾਰਕ ਦੇ ਤੌਰ ਉਤੇ ਸਦਿਆ ਨਹੀਂ ਗਿਆ ਜਿਵੇਂ ਬਿਹਾਰ ਤੋਂ ਲੈ ਕੇ ਉਤਰ ਪ੍ਰਦੇਸ਼ ਤੋਂ ਲੈ ਕੇ ਗੁਜਰਾਤ ਵਰਗੇ ਸੁੂਬਿਆਂ ਵਿਚ ਨਹੀਂ ਕੀਤਾ ਗਿਆ, ਕਾਰਨ ਸਾਨੂੰ ਸਾਰਿਆਂ ਨੂੰ ਪਤਾ ਹੈ, ਮੈਂ ਨਿਮ੍ਰਤਾਪੂਰਵਕ ਇਕ ਪੁਰਾਣੇ ਮਿੱਤਰ, ਸ਼ੁਭਚਿੰਤਕ ਅਤੇ ਪਾਰਟੀ ਸਮਰਥਕ ਦੇ ਤੌਰ ਉਤੇ ਸੁਝਾਅ ਦਿੰਦਾ ਹਾਂ। ਸਾਨੂੰ ਸੀਮਾ ਪਾਰ ਨਹੀਂ ਕਰਨੀ ਚਾਹੀਦੀ। ਸਾਨੂੰ ਮਰਿਆਦਾ ਬਣਾਏ ਰੱਖਦੇ ਹੋਏ ਮੁੱਦਿਆਂ ਨੂੰ ਰੱਖਣਾ ਚਾਹੀਦਾ ਹੈ। ਮਾਣਯੋਗ ਪ੍ਰਧਾਨ ਮੰਤਰੀ ਦੀ ਮਰਿਆਦਾ ਅਤੇ ਗਰਿਮਾ ਬਰਕਰਾਰ ਰਹਿਣੀ ਚਾਹੀਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement