ਸ਼ਿਵਸੇਨਾ ਨੇ ਰਾਹੁਲ ਦੀ ਕੀਤੀ ਸ਼ਲਾਘਾ 
Published : May 11, 2018, 6:52 am IST
Updated : May 11, 2018, 6:52 am IST
SHARE ARTICLE
Rahul Gandhi
Rahul Gandhi

ਕਹਾ-ਮੋਦੀ ਦੀ ਆਲੋਚਨਾ ਕਰਨ ਸਮੇਂ ਮਰਿਆਦਾ ਕਾਇਮ ਰੱਖੀ 

ਮੁੰਬਈ,  ਸ਼ਿਵ ਸੈਨਾ ਨੇ ਰਾਹੁਲ ਗਾਂਧੀ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਸਮੇਂ ਕਥਿਤ ਤੌਰ 'ਤੇ ਮਰਿਯਾਦਾ ਕਾਇਮ ਰੱਖਣ ਲਈ ਉਸ ਦੀ ਸ਼ਲਾਘਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਉਹ 2019 ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਟੱਕਰ ਦੇ ਸਕਣ ਦੀ ਸਮਰੱਥਾ ਰਖਦੇ ਹਨ। ਐਨਡੀਏ ਦੀ ਭਾਈਵਾਲ ਸ਼ਿਵ ਸੈਨਾ ਨੇ ਕਿਹਾ ਕਿ ਰਾਹੁਲ ਵਲੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਨ ਦੀ ਇੱਛਾ ਪ੍ਰਗਟ ਕਰਨ ਦਾ ਭਾਜਪਾ ਨੂੰ ਸਵਾਗਤ ਕਰਨਾ ਚਾਹੀਦਾ ਸੀ। ਨਾਲ ਹੀ ਪਾਰਟੀ ਨੇ ਕਿਹਾ ਕਿ ਰਾਹੁਲ ਦੀ ਟਿੱਪਣੀ ਸਬੰਧੀ ਉਨ੍ਹਾਂ ਦਾ ਮਜ਼ਾਕ ਬਣਾਉਣਾ ਲੋਕਤੰਤਰ ਵਿਰੁਧ ਹੈ।  ਰਾਹੁਲ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਜੇ ਕਾਂਗਰਸ ਲੋਕ ਸਭਾ ਚੋਣਾਂ 'ਚ ਸੱਭ ਤੋਂ ਜ਼ਿਆਦਾ ਸੀਟਾਂ ਜਿੱਤਣ 'ਚ ਸਫ਼ਲ ਹੁੰਦੀ ਹੈ ਤਾਂ ਉਹ ਪ੍ਰਧਾਨ ਮੰਤਰੀ ਬਣਨ ਲਈ ਤਿਆਰ ਹਨ।

Shiv SenaShiv Sena

ਰਾਹੁਲ ਦੀ ਟਿੱਪਣੀ ਦੀ ਆਲੋਚਨਾ ਕਰਨ ਲਈ ਭਾਜਪਾ ਦੀ ਖਿਚਾਈ ਕਰਦਿਆਂ ਸ਼ਿਵ ਸੈਨਾ ਨੇ ਕਿਹਾ ਕਿ ਇਹ ਫ਼ੈਸਲਾ ਜਨਤਾ ਕਰੇਗੀ ਕਿ ਕਾਂਗਰਸ ਪ੍ਰਧਾਨ 2019 ਵਿਚ ਪ੍ਰਧਾਨ ਮੰਤਰੀ ਬਣਨਗੇ ਜਾਂ ਹਾਰ ਦਾ ਮੂੰਹ ਵੇਖਣਗੇ। ਪਾਰਟੀ ਮੁਤਾਬਕ ਭਾਜਪਾ ਨੇ ਰਾਹੁਲ ਵਿਰੁਧ 'ਅਪਮਾਨਜਨਕ' ਭਾਸ਼ਾ ਦੀ ਵਰਤੋਂ ਕੀਤੀ ਪਰ ਮੋਦੀ 'ਤੇ ਵਾਰ ਕਰਨ ਲਈ ਰਾਹੁਲ ਕਦੇ ਵੀ ਏਨਾ ਹੇਠਾਂ ਨਹੀਂ ਡਿੱਗੇ ਅਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ 'ਆਦਰ' ਕੀਤਾ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement