
ਜੰਮੂ-ਕਸ਼ਮੀਰ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੰਮੂ-ਕਸ਼ਮੀਰ ਦੇ ਲੇਹ ਵਿਚ ਚੋਣ ਅਧਿਕਾਰੀਆਂ ਨੇ 14 ਕੋਪਸ ਦੇ ਜੀਓਸੀ (General Officer Commanding) ਨੂੰ ਚਿੱਠੀ ਲਿਕ ਕੇ ਕਿਹਾ ਹੈ ਕਿ ਫੌਜ ਦੇ ਕੁਝ ਅਧਿਕਾਰੀ ਜਵਾਨਾਂ ਨੂੰ ਪੁੱਛ ਰਹੇ ਹਨ ਕਿ ਉਹ ਕਿਸ ਨੂੰ ਵੋਟ ਪਾਉਣਾ ਚਾਹੁੰਦੇ ਹਨ। ਇਸ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਹਾਲਾਂਕਿ ਫੌਜ ਨੇ ਇਸ ਇਲਜ਼ਾਮ ਨੂੰ ਝੂਠਾ ਦੱਸਿਆ ਹੈ।
Letter
ਫੌਜ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿਚ ਇਹ ਇਲਜ਼ਾਮ ਝੂਠਾ ਪਾਇਆ ਗਿਆ ਹੈ ਅਤੇ ਅਜਿਹਾ ਲੱਗ ਰਿਹਾ ਹੈ ਕਿ ਫੌਜ ਦੀ ਪਹਿਚਾਣ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਪੂਰੇ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਚੱਲ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਲੇਹ ਦੀ ਪ੍ਰੈਸ ਕਲੱਬ ਨੇ ਇਲਜ਼ਾਮ ਲਗਾਇਆ ਸੀ ਕਿ ਭਾਜਪਾ ਨੇ ਉਸਦੇ ਮੈਂਬਰਾਂ ਨੂੰ ਪੈਸਿਆਂ ਨਾਲ ਭਰੇ ਲਿਫਾਫਿਆਂ ਦੀ ਪੇਸ਼ਕਸ਼ ਕਰਕੇ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਭਾਜਪਾ ਨੇ ਇਸ ਇਲਜ਼ਾਮ ਨੂੰ ਨਕਾਰਿਆ ਹੈ।