
ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਵੇਂ ਕਿ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਹਰ-ਰੋਜ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਬੀਤੇ 24 ਘੰਟੇ ਦੇ ਵਿਚ-ਵਿਚ ਦੇਸ਼ ਵਿਚ 4 ਹਜ਼ਾਰ ਤੋਂ ਵੱਧ ਕਰੋਨਾ ਪੌਜਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਸੇ ਨਾਲ 100 ਲੋਕਾਂ ਦੀ ਮੌਤ ਹੋ ਚੁੱਕੀ ਹੈ।
Covid 19
ਜਿਸ ਤੋਂ ਬਾਅਦ ਦੇਸ਼ ਵਿਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦਾ ਕੁੱਲ ਅੰਕੜਾ 67,152 ਤੱਕ ਪਹੁੰਚ ਚੁੱਕਾ ਹੈ। ਜਿਸ ਵਿਚੋਂ 2,206 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20,917 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂ-ਰਾਸ਼ਟਰ ਹੈ। ਜਿੱਥੇ ਹੁਣ ਤੱਕ ਕਰੋਨਾ ਵਾਇਰਸ ਦੇ 22,171 ਮਾਮਲੇ ਦਰਜ਼ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 832 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4,199 ਲੋਕ ਠੀਕ ਹੋ ਚੁੱਕੇ ਹਨ।
Coronavirus
ਮਹਾਂਰਾਸ਼ਟਰ ਤੋਂ ਬਾਅਦ ਗੁਜਰਾਤ ਵਿਚ ਕਰੋਨਾ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਜਿੱਥੇ ਹੁਣ ਤੱਕ 8,194 ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 493 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੀਜੇ ਨੰਬਰ ਤੇ ਤਾਮਿਲਨਾਡੂ ਆ ਗਿਆ ਹੈ ਜਿੱਥੇ 7,204 ਕਰੋਨਾ ਕੇਸ ਦਰਜ਼ ਹੋ ਚੁੱਕੇ ਹਨ ਜਿਨ੍ਹਾਂ ਵਿਚ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।
Covid 19
ਇਸ ਤੋਂ ਇਲਾਵਾ ਦਿੱਲੀ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 7 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਅਤੇ ਇਸੇ ਨਾਲ ਇੱਥੇ 73 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਰਾਜਸਥਾਨ ਵਿਚ 3,814 ਕੇਸ ਸਾਹਮਣੇ ਆ ਚੁੱਕੇ ਹਨ ਅਤੇ 107 ਲੋਕਾਂ ਦੀ ਮੌਤ ਹੋ ਚੁੱਕੀ ਹੈ।
covid 19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।