ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੇ 87 ਸਾਲ ਦੀ ਉਮਰ ਵਿਚ ਪਾਸ ਕੀਤੀ 12ਵੀਂ ਦੀ ਪ੍ਰੀਖਿਆ
Published : May 11, 2022, 10:01 am IST
Updated : May 11, 2022, 12:10 pm IST
SHARE ARTICLE
Former Haryana CM Om Prakash Chautala pass 12th class exam
Former Haryana CM Om Prakash Chautala pass 12th class exam

ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਭਿਵਾਨੀ ਪਹੁੰਚੇ ਚੌਟਾਲਾ ਨੂੰ ਹਰਿਆਣਾ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਸਨਮਾਨ ਵਜੋਂ ਮਾਰਕਸ਼ੀਟ ਸੌਂਪੀ।

 

ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਨੇ 87 ਸਾਲ ਦੀ ਉਮਰ ਵਿਚ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਭਿਵਾਨੀ ਪਹੁੰਚੇ ਚੌਟਾਲਾ ਨੂੰ ਹਰਿਆਣਾ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਸਨਮਾਨ ਵਜੋਂ ਮਾਰਕਸ਼ੀਟ ਸੌਂਪੀ। ਉਮਰ ਅਬਦੁੱਲਾ ਨੇ ਟਵੀਟ ਕਰਕੇ ਓਮ ਪ੍ਰਕਾਸ਼ ਚੌਟਾਲਾ ਨੂੰ ਵਧਾਈ ਦਿੱਤੀ ਹੈ। ਉਮਰ ਅਬਦੁੱਲਾ ਨੇ ਟਵੀਟ ਕੀਤਾ, 'ਇਕ ਵਿਅਕਤੀ ਸਿੱਖਣ ਲਈ ਕਦੇ ਵੀ ਬੁੱਢਾ ਨਹੀਂ ਹੁੰਦਾ। ਚੌਟਾਲਾ ਸਾਹਿਬ ਨੂੰ ਵਧਾਈ।

Om Prakash ChautalaOm Prakash Chautala

ਓਮ ਪ੍ਰਕਾਸ਼ ਚੌਟਾਲਾ ਨੇ 10ਵੀਂ ਅੰਗਰੇਜ਼ੀ ਦੀ ਪ੍ਰੀਖਿਆ ਵਿਚ 100 ਵਿਚੋਂ 88 ਅੰਕ ਹਾਸਲ ਕੀਤੇ ਹਨ। 2021 ਵਿਚ ਓਮ ਪ੍ਰਕਾਸ਼ ਚੌਟਾਲਾ ਨੇ ਹਰਿਆਣਾ ਓਪਨ ਬੋਰਡ ਦੇ ਤਹਿਤ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਹਾਲਾਂਕਿ 5 ਅਗਸਤ ਨੂੰ ਉਹਨਾਂ ਦਾ ਨਤੀਜਾ ਰੋਕ ਦਿੱਤਾ ਗਿਆ ਸੀ ਕਿਉਂਕਿ ਉਹਨਾਂ ਨੇ 10ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਨਹੀਂ ਕੀਤੀ ਸੀ। ਦਰਅਸਲ ਇਨੈਲੋ ਮੁਖੀ ਕੁਝ ਕਾਰਨਾਂ ਕਰਕੇ 2019 ਵਿਚ ਅੰਗਰੇਜ਼ੀ ਦਾ ਪੇਪਰ ਦੇਣ ਤੋਂ ਖੁੰਝ ਗਏ ਸਨ।

Om Prakash ChautalaOm Prakash Chautala

ਓਮ ਪ੍ਰਕਾਸ਼ ਚੌਟਾਲਾ ਅਧਿਆਪਕ ਭਰਤੀ ਘੁਟਾਲੇ ਵਿਚ 2013 ਤੋਂ 2 ਜੁਲਾਈ 2021 ਤੱਕ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਸਜ਼ਾ ਕੱਟ ਚੁੱਕੇ ਹਨ। ਇਸ ਸਮੇਂ ਦੌਰਾਨ ਹੀ ਉਹਨਾਂ ਨੇ ਆਪਣੀ ਪੜ੍ਹਾਈ ਸ਼ੁਰੂ ਕੀਤੀ। 82 ਸਾਲ ਦੀ ਉਮਰ 'ਚ ਚੌਟਾਲਾ ਨੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲ ਤੋਂ 10ਵੀਂ ਜਮਾਤ ਉਰਦੂ, ਵਿਗਿਆਨ, ਸਮਾਜਿਕ ਅਧਿਐਨ ਅਤੇ ਭਾਰਤੀ ਸੱਭਿਆਚਾਰ ਅਤੇ ਵਿਰਾਸਤੀ ਵਿਸ਼ਿਆਂ 'ਚ 53.40 ਫੀਸਦੀ ਅੰਕਾਂ ਨਾਲ ਪਾਸ ਕੀਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement