ਹਰਿਆਣਾ : ਨੂਹ ਦੇ 66 ਨੌਜਵਾਨਾਂ ਨੇ ਮਾਰੀ 100 ਕਰੋੜ ਰੁਪਏ ਦੀ ਆਨਲਾਈਨ ਠੱਗੀ
Published : May 11, 2023, 10:01 am IST
Updated : May 11, 2023, 10:01 am IST
SHARE ARTICLE
photo
photo

ਉਹ ਠੱਗੀ ਦੀ ਰਕਮ ਫਰਜ਼ੀ ਬੈਂਕ ਖਾਤਿਆਂ 'ਚ ਟਰਾਂਸਫਰ ਕਰ ਦਿੰਦੇ ਸਨ ਤਾਂ ਜੋ ਪੁਲਿਸ ਉਨ੍ਹਾਂ ਤੱਕ ਨਾ ਪਹੁੰਚ ਸਕੇ

 

ਗੁੜਗਾਓਂ : ਹਰਿਆਣਾ ਪੁਲਿਸ ਨੇ ਕਰੀਬ 100 ਕਰੋੜ ਦੀ ਸਾਈਬਰ ਧੋਖਾਧੜੀ ਦਾ ਵੱਡਾ ਖੁਲਾਸਾ ਕੀਤਾ ਹੈ। ਹਰਿਆਣਾ ਪੁਲਿਸ ਨੇ ਨੂਹ ਵਿਚ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕਰਕੇ ਲਗਭਗ 28,000 ਮਾਮਲਿਆਂ ਦਾ ਪਤਾ ਲਗਾਇਆ ਹੈ। ਪੁਲਿਸ ਮੁਤਾਬਕ ਧੋਖੇਬਾਜ਼ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਆਫਰ ਦਿੰਦੇ ਸਨ। ਜਾਅਲੀ ਸਿਮ, ਆਧਾਰ ਕਾਰਡ ਨਾਲ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਲੈਂਦੇ ਸਨ। ਉਹ ਠੱਗੀ ਦੀ ਰਕਮ ਫਰਜ਼ੀ ਬੈਂਕ ਖਾਤਿਆਂ 'ਚ ਟਰਾਂਸਫਰ ਕਰ ਦਿੰਦੇ ਸਨ ਤਾਂ ਜੋ ਪੁਲਿਸ ਉਨ੍ਹਾਂ ਤੱਕ ਨਾ ਪਹੁੰਚ ਸਕੇ।

ਇਸ ਗਿਰੋਹ ਨੇ ਹਰਿਆਣਾ ਤੋਂ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਯੂਪੀ ਤੋਂ ਲੈ ਕੇ ਅੰਡੇਮਾਨ ਨਿਕੋਬਾਰ ਤੱਕ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਇਸ ਸਬੰਧੀ ਥਾਣਾ ਨੂਹ ਦੇ ਐਸਪੀ ਵਰੁਣ ਸਿੰਗਲਾ ਨੇ ਦਸਿਆ ਕਿ 27-28 ਅਪਰੈਲ ਦੀ ਰਾਤ ਨੂੰ 5 ਹਜ਼ਾਰ ਪੁਲਿਸ ਮੁਲਾਜ਼ਮਾਂ ਦੀਆਂ 102 ਟੀਮਾਂ ਨੇ ਨਾਲੋ ਨਾਲ ਨੂਹ ਦੇ 14 ਪਿੰਡਾਂ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ 125 ਦੇ ਕਰੀਬ ਸ਼ੱਕੀ ਹੈਕਰਾਂ ਨੂੰ ਹਿਰਾਸਤ 'ਚ ਲਿਆ ਗਿਆ। ਇਨ੍ਹਾਂ ਵਿਚੋਂ 66 ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਰਿਆਂ ਨੂੰ ਅਦਾਲਤ 'ਚ ਪੇਸ਼ ਕਰ ਕੇ 7 ਤੋਂ 11 ਦਿਨਾਂ ਦੇ ਰਿਮਾਂਡ 'ਤੇ ਲਿਆ ਗਿਆ।

ਹਰਿਆਣਾ ਦੇ ਡੀਜੀਪੀ ਪ੍ਰਸ਼ਾਂਤ ਕੁਮਾਰ ਅਗਰਵਾਲ ਨੇ ਇਨ੍ਹਾਂ ਸਾਈਬਰ ਅਪਰਾਧੀਆਂ ਤੋਂ ਪੁੱਛਗਿੱਛ ਕਰਨ ਲਈ ਪੂਰੇ ਹਰਿਆਣਾ ਦੇ 40 ਸਾਈਬਰ ਮਾਹਿਰਾਂ ਦੀ ਟੀਮ ਬਣਾਈ ਹੈ। ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਮੋਬਾਈਲਾਂ ਅਤੇ ਸਿਮ ਕਾਰਡਾਂ ਦੀ ਵੀ ਤਕਨੀਕੀ ਜਾਂਚ ਕੀਤੀ ਗਈ।

ਇਸ ਪੂਰੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਦੀ ਵੀ ਮਦਦ ਲਈ ਗਈ ਸੀ। ਜਿਸ ਤੋਂ ਬਾਅਦ ਬਰਾਮਦ ਹੋਏ ਮੋਬਾਈਲ ਸਿਮ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਾਈਬਰ ਠੱਗਾਂ ਨੇ ਹੁਣ ਤੱਕ ਦੇਸ਼ ਭਰ ਦੇ 35 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕਰੀਬ 28 ਹਜ਼ਾਰ ਲੋਕਾਂ ਤੋਂ 100 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। ਦੇਸ਼ ਭਰ ਵਿਚ ਇਨ੍ਹਾਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਪਹਿਲਾਂ ਹੀ 1346 ਐਫਆਈਆਰ ਦਰਜ ਕੀਤੀਆਂ ਜਾ ਚੁਕੀਆਂ ਹਨ।

250 ਲੋੜੀਂਦੇ ਸਾਈਬਰ ਅਪਰਾਧੀਆਂ ਦੀ ਵੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 20 ਰਾਜਸਥਾਨ, 19 ਉਤਰ ਪ੍ਰਦੇਸ਼ ਅਤੇ 211 ਹਰਿਆਣਾ ਦੇ ਹਨ, ਜੋ ਕਿ ਨੂਹ ਜ਼ਿਲ੍ਹੇ ਵਿਚ ਦਰਜ 16 ਮਾਮਲਿਆਂ ਵਿਚ ਫੜੇ ਗਏ ਸਾਈਬਰ ਅਪਰਾਧੀਆਂ ਦੇ ਸਹਿ-ਦੋਸ਼ੀ ਵਜੋਂ ਕੰਮ ਕਰ ਰਹੇ ਹਨ। ਸਾਈਬਰ ਅਪਰਾਧੀਆਂ ਜਿਨ੍ਹਾਂ ਦੀ ਉਮਰ 18-35 ਸਾਲ ਹੈ, ਨੇ ਖੁਲਾਸਾ ਕੀਤਾ ਕਿ ਉਹ ਆਮ ਤੌਰ 'ਤੇ 3-4 ਵਿਅਕਤੀਆਂ ਦੇ ਸਮੂਹਾਂ ਵਿਚ ਕੰਮ ਕਰਦੇ ਸਨ। ਸਾਈਬਰ ਅਪਰਾਧੀ ਮੁਖ ਤੌਰ 'ਤੇ ਨਕਦੀ ਕਢਵਾਉਣ ਲਈ ਸਾਂਝੇ ਸੇਵਾ ਕੇਂਦਰਾਂ ਦੀ ਵਰਤੋਂ ਕਰਦੇ ਹਨ, ਜਦੋਂ ਕਿ ਕੁਝ ਹੋਰ ਇਸ ਲਈ ਵੱਖ-ਵੱਖ ਪਿੰਡਾਂ ਵਿਚ ਸਥਾਪਤ ਏ.ਟੀ.ਐਮ. ਦੀ ਵਰਤੋਂ ਕਰਦੇ ਸਨ।

ਹਰਿਆਣਾ ਦੇ ਜਾਮਤਾਰਾ ਨੂਹ 'ਚ ਪੁਲਿਸ ਨੇ ਸਾਈਬਰ ਠੱਗਾਂ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਛਾਪੇਮਾਰੀ ਕੀਤੀ ਹੈ। 5 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਇੱਕੋ ਸਮੇਂ 14 ਪਿੰਡਾਂ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ ਸਾਈਬਰ ਕ੍ਰਾਈਮ ਨਾਲ ਸਬੰਧਤ 125 ਹੈਕਰਾਂ ਅਤੇ ਸਾਈਬਰ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ।

SHARE ARTICLE

ਏਜੰਸੀ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement