ਮੀਡੀਆ ਐਸੋਸੀਏਸ਼ਨਾਂ ਦੀ ਚੋਣ ਕਮਿਸ਼ਨ ਨੂੰ ਅਪੀਲ, ‘ਵੋਟਿੰਗ ਵਾਲੇ ਦਿਨ ਪ੍ਰੈਸ ਕਾਨਫਰੰਸ ਕਰਿਆ ਕਰੋ’
Published : May 11, 2024, 9:42 pm IST
Updated : May 11, 2024, 9:42 pm IST
SHARE ARTICLE
Election Commission
Election Commission

ਕਿਹਾ, 2019 ਦੀਆਂ ਆਮ ਚੋਣਾਂ ਤਕ ਚੋਣ ਕਮਿਸ਼ਨ ਵਲੋਂ ਹਰ ਪੜਾਅ ਦੀ ਵੋਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਾ ਆਮ ਗੱਲ ਸੀ

ਨਵੀਂ ਦਿੱਲੀ: ਵੱਖ-ਵੱਖ ਮੀਡੀਆ ਸੰਗਠਨਾਂ ਨੇ ਸਨਿਚਰਵਾਰ ਨੂੰ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੇ ਹਰ ਪੜਾਅ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਨ। ਮੀਡੀਆ ਸੰਗਠਨਾਂ ਪ੍ਰੈੱਸ ਕਲੱਬ ਆਫ ਇੰਡੀਆ, ਇੰਡੀਅਨ ਵੂਮੈਨ ਪ੍ਰੈੱਸ ਕੋਰ, ਪ੍ਰੈੱਸ ਐਸੋਸੀਏਸ਼ਨ, ਫ਼ਾਰੇਨ ਕਾਰੇਸਪੋਂਡੈਂਟ ਕਲੱਬ ਅਤੇ ਦਿੱਲੀ ਯੂਨੀਅਨ ਆਫ ਜਰਨਲਿਸਟਸ ਨੇ ਵੀ ਚੋਣ ਅਥਾਰਟੀ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਿੰਗ ਦੇ ਅਗਲੇ ਦਿਨ ਚੋਣ ਨਾਲ ਜੁੜੇ ਪੂਰੇ ਅੰਕੜੇ ਜਾਰੀ ਕਰੇ, ਜਿਸ ਵਿਚ ਹਰ ਪੜਾਅ ਵਿਚ ਪਈਆਂ ਵੋਟਾਂ ਦੀ ਗਿਣਤੀ ਅਤੇ ਵੋਟਾਂ ਦੀ ਗਿਣਤੀ ਸ਼ਾਮਲ ਹੋਵੇ। 

ਮੀਡੀਆ ਐਸੋਸੀਏਸ਼ਨਾਂ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਜੇਕਰ ਪੱਤਰਕਾਰਾਂ ਨੂੰ ਕੋਈ ਸ਼ੱਕ ਹੈ ਤਾਂ ਉਹ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ਨੂੰ ਦੂਰ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਅਪਣੇ ਪਾਠਕਾਂ ਲਈ ਗਲਤੀਹੀਣ ਖ਼ਬਰ ਲਿਖਣ ’ਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ 2019 ਦੀਆਂ ਆਮ ਚੋਣਾਂ ਤਕ ਚੋਣ ਕਮਿਸ਼ਨ ਵਲੋਂ ਹਰ ਪੜਾਅ ਦੀ ਵੋਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਾ ਆਮ ਗੱਲ ਸੀ।

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ 65.68 ਫੀ ਸਦੀ ਵੋਟਿੰਗ ਹੋਈ: ਚੋਣ ਕਮਿਸ਼ਨ 

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ 65.68 ਫੀ ਸਦੀ ਵੋਟਿੰਗ ਹੋਈ। ਚੋਣ ਕਮਿਸ਼ਨ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਚੋਣ ਕਮਿਸ਼ਨ ਨੇ ਤੀਜੇ ਪੜਾਅ ਦੀ ਵੋਟਿੰਗ ਤੋਂ ਇਕ ਦਿਨ ਬਾਅਦ 8 ਮਈ ਨੂੰ ਇਹ ਅੰਕੜੇ ਜਾਰੀ ਕੀਤੇ ਸਨ। ਕਮਿਸ਼ਨ ਨੇ ਸਨਿਚਰਵਾਰ ਨੂੰ ਜਾਰੀ ਇਕ ਬਿਆਨ ’ਚ ਕਿਹਾ ਕਿ 66.89 ਫ਼ੀ ਸਦੀ ਮਰਦਾਂ, 64.4 ਫੀ ਸਦੀ ਔਰਤਾਂ ਅਤੇ 25.2 ਫੀ ਸਦੀ ਰਜਿਸਟਰਡ ਟਰਾਂਸਜੈਂਡਰਾਂ ਨੇ ਵੋਟ ਪਾਈ। ਤੀਜੇ ਪੜਾਅ ’ਚ 8.85 ਕਰੋੜ ਮਰਦਾਂ ਅਤੇ 8.39 ਕਰੋੜ ਔਰਤਾਂ ਸਮੇਤ 17.24 ਕਰੋੜ ਨਾਗਰਿਕ ਵੋਟ ਪਾਉਣ ਦੇ ਯੋਗ ਸਨ। ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ ਮੰਗਲਵਾਰ ਨੂੰ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 93 ਸੀਟਾਂ ’ਤੇ ਵੋਟਿੰਗ ਹੋਈ। ਇਸ ਸਮੇਂ ਦੌਰਾਨ ਹਿੰਸਾ ਦੀਆਂ ਕੁੱਝ ਘਟਨਾਵਾਂ ਵਾਪਰੀਆਂ। ਇਸ ਤੋਂ ਪਹਿਲਾਂ 2019 ਦੀਆਂ ਸੰਸਦੀ ਚੋਣਾਂ ਦੇ ਤੀਜੇ ਪੜਾਅ ’ਚ 68.4 ਫੀ ਸਦੀ ਵੋਟਿੰਗ ਹੋਈ ਸੀ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement