Arvind Kejriwal: ਜੇ ਭਾਜਪਾ ਲੋਕ ਸਭਾ ਚੋਣਾਂ ਜਿੱਤਦੀ ਹੈ ਤਾਂ ਸਾਰੇ ਵਿਰੋਧੀ ਨੇਤਾ ਜੇਲ੍ਹ ਵਿਚ ਹੋਣਗੇ: ਅਰਵਿੰਦ ਕੇਜਰੀਵਾਲ
Published : May 11, 2024, 5:18 pm IST
Updated : May 11, 2024, 5:18 pm IST
SHARE ARTICLE
Arvind Kejriwal
Arvind Kejriwal

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ 'ਚ ਸਰਕਾਰ ਦਾ ਹਿੱਸਾ ਬਣੇਗੀ

Arvind Kejriwal:  ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਲੋਕ ਸਭਾ ਚੋਣਾਂ ਜਿੱਤਦੀ ਹੈ ਤਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਸਮੇਤ ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।

ਇੱਥੇ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਸੱਤਾ 'ਚ ਵਾਪਸ ਨਹੀਂ ਆਵੇਗੀ ਅਤੇ ਵਿਰੋਧੀ ਗੱਠਜੋੜ 'ਇੰਡੀਆ' 4 ਜੂਨ ਨੂੰ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਿਛਲੇ 20 ਘੰਟਿਆਂ ਵਿਚ ਮੈਂ ਚੋਣ ਮਾਹਰਾਂ ਅਤੇ ਲੋਕਾਂ ਨਾਲ ਗੱਲ ਕੀਤੀ ਅਤੇ ਪਤਾ ਲੱਗਾ ਕਿ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ’’ 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ 'ਚ ਸਰਕਾਰ ਦਾ ਹਿੱਸਾ ਬਣੇਗੀ। ਅਸੀਂ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਵਾਂਗੇ। ’’ ਉਨ੍ਹਾਂ ਕਿਹਾ ਕਿ ਇਹ ਲੋਕ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਗੱਠਜੋੜ ਤੋਂ ਉਨ੍ਹਾਂ ਦੇ ਚਿਹਰੇ ਬਾਰੇ ਪੁੱਛਦੇ ਹਨ। ਮੈਂ ਭਾਜਪਾ ਨੂੰ ਪੁੱਛਦਾ ਹਾਂ ਕਿ ਉਨ੍ਹਾਂ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ।

ਉਨ੍ਹਾਂ ਨੇ ਨਿਯਮ ਬਣਾਇਆ ਕਿ 75 ਸਾਲ ਦੀ ਉਮਰ ਦੇ ਲੋਕਾਂ ਨੂੰ 'ਰਿਟਾਇਰਡ' ਕੀਤਾ ਜਾਵੇਗਾ। ਉਨ੍ਹਾਂ ਨੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਸੁਮਿਤਰਾ ਮਹਾਜਨ ਨੂੰ ਸੇਵਾਮੁਕਤ ਕੀਤਾ। ’’ ਉਨ੍ਹਾਂ ਕਿਹਾ ਕਿ ਉਹ (ਮੋਦੀ) ਅਗਲੇ ਸਾਲ ਰਿਟਾਇਰ ਹੋ ਜਾਣਗੇ। ਅਮਿਤ ਸ਼ਾਹ (ਕੇਂਦਰੀ ਗ੍ਰਹਿ ਮੰਤਰੀ) ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਵੋਟਾਂ ਮੰਗ ਰਹੇ ਹਨ। ਕੀ ਸ਼ਾਹ ਮੋਦੀ ਜੀ ਦੀ ਗਰੰਟੀ ਪੂਰੀ ਕਰਨਗੇ?

ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਜੇ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਪਾਰਟੀ ਦੋ ਮਹੀਨਿਆਂ ਦੇ ਅੰਦਰ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਬਦਲ ਦੇਵੇਗੀ।ਜਦੋਂ ਕੇਜਰੀਵਾਲ ਜੇਲ੍ਹ ਵਿਚ ਸਨ ਤਾਂ ਭਾਜਪਾ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਇਹ ਪੁੱਛੇ ਜਾਣ 'ਤੇ ਕਿ ਉਨ੍ਹਾਂ ਨੇ ਅਸਤੀਫਾ ਕਿਉਂ ਨਹੀਂ ਦਿੱਤਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਮੇਰੇ ਲਈ ਮਹੱਤਵਪੂਰਨ ਨਹੀਂ ਹੈ। ਮੈਂ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਿਆ ਕਿਉਂਕਿ ਮੈਨੂੰ ਇੱਕ ਫਰਜ਼ੀ ਕੇਸ ਵਿੱਚ ਅਸਤੀਫਾ ਦੇਣ ਲਈ ਮਜਬੂਰ ਕਰਨ ਦੀ ਸਾਜਿਸ਼ ਸੀ। ’’

ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਰੇ ਚੋਰਾਂ ਅਤੇ ਡਕੈਤਾਂ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਭ੍ਰਿਸ਼ਟਾਚਾਰ ਨਾਲ ਲੜਨਾ ਸਿੱਖਣਾ ਹੈ ਤਾਂ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਤੋਂ ਸਿੱਖਣਾ ਚਾਹੀਦਾ ਹੈ। ਅਸੀਂ ਭ੍ਰਿਸ਼ਟਾਚਾਰੀਆਂ ਅਤੇ ਇੱਥੋਂ ਤੱਕ ਕਿ ਆਪਣੇ ਮੰਤਰੀਆਂ ਨੂੰ ਵੀ ਜੇਲ੍ਹ ਭੇਜਿਆ। ’’ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਸਾਡੀ ਪਾਰਟੀ ਨੂੰ ਕੁਚਲਣ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਇੱਕ ਸਾਲ ਵਿੱਚ 'ਆਪ' ਦੇ ਚਾਰ ਚੋਟੀ ਦੇ ਨੇਤਾਵਾਂ ਨੂੰ ਜੇਲ੍ਹ ਭੇਜ ਦਿੱਤਾ। ’’

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement