PM Modi News: ਕਾਂਗਰਸ 50 ਲੋਕ ਸਭਾ ਸੀਟਾਂ ਵੀ ਨਹੀਂ ਜਿੱਤ ਸਕੇਗੀ : ਪ੍ਰਧਾਨ ਮੰਤਰੀ ਮੋਦੀ
Published : May 11, 2024, 1:28 pm IST
Updated : May 11, 2024, 1:28 pm IST
SHARE ARTICLE
PM Modi
PM Modi

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਯੁੱਧਿਆ ਵਿਚ ਰਾਮ ਮੰਦਰ ਬਣਾ ਕੇ ਲੋਕਾਂ ਦੇ 500 ਸਾਲਾਂ ਦੇ ਇੰਤਜ਼ਾਰ ਨੂੰ ਖ਼ਤਮ ਕੀਤਾ। 

PM Modi News: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ ਚੋਣਾਂ 'ਚ 50 ਸੀਟਾਂ ਵੀ ਨਹੀਂ ਜਿੱਤੇਗੀ ਅਤੇ ਚੋਣਾਂ ਤੋਂ ਬਾਅਦ ਵਿਰੋਧੀ ਪਾਰਟੀ ਦਾ ਦਰਜਾ ਨਹੀਂ ਮਿਲੇਗਾ। ਓਡੀਸ਼ਾ ਦੀ ਕੰਧਮਾਲ ਲੋਕ ਸਭਾ ਸੀਟ ਦੇ ਫੁਲਬਾਨੀ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸੂਬੇ 'ਚ ਡਬਲ ਇੰਜਣ ਵਾਲੀ ਸਰਕਾਰ ਬਣੇਗੀ ਅਤੇ ਓਡੀਸ਼ਾ 'ਚ ਭਾਜਪਾ ਸਰਕਾਰ ਦੀ ਮੁੱਖ ਮੰਤਰੀ ਉਹ ਧੀ ਜਾਂ ਪੁੱਤਰ ਹੋਵੇਗਾ ਜੋ ਓਡੀਆ ਭਾਸ਼ਾ, ਸੱਭਿਆਚਾਰ ਨੂੰ ਸਮਝਦਾ ਹੈ।

ਕੇਂਦਰ ਵਿਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਪਿਛਲੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਪੋਖਰਣ ਪ੍ਰੀਖਣਾਂ ਨੇ 26 ਸਾਲ ਪਹਿਲਾਂ ਅੱਜ ਦੇ ਦਿਨ ਦੁਨੀਆ ਭਰ ਵਿਚ ਦੇਸ਼ ਦਾ ਕੱਦ ਵਧਾਇਆ ਸੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਯੁੱਧਿਆ ਵਿਚ ਰਾਮ ਮੰਦਰ ਬਣਾ ਕੇ ਲੋਕਾਂ ਦੇ 500 ਸਾਲਾਂ ਦੇ ਇੰਤਜ਼ਾਰ ਨੂੰ ਖ਼ਤਮ ਕੀਤਾ। 


 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement