Arvind Kejriwal: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਭਗਵੰਤ ਮਾਨ ਨੇ ਹਨੂੰਮਾਨ ਮੰਦਰ 'ਚ ਕੀਤੀ ਪੂਜਾ 
Published : May 11, 2024, 1:17 pm IST
Updated : May 11, 2024, 1:17 pm IST
SHARE ARTICLE
Arvind Kejriwal, CM Bhagwant Mann
Arvind Kejriwal, CM Bhagwant Mann

ਕੇਜਰੀਵਾਲ ਦੇ ਨਾਲ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਸਨ।

Arvind Kejriwal: ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ 'ਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਮੰਦਰ 'ਚ ਪੂਜਾ ਕੀਤੀ।

ਕੇਜਰੀਵਾਲ ਦੇ ਨਾਲ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਸਨ। ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਮੁੱਖ ਮੰਤਰੀ ਨੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ ਅਤੇ ਤਾਨਾਸ਼ਾਹੀ ਵਿਰੁੱਧ ਲੜਾਈ 'ਚ ਲੋਕਾਂ ਦਾ ਸਮਰਥਨ ਮੰਗਿਆ।
ਕੇਜਰੀਵਾਲ ਆਮ ਆਦਮੀ ਪਾਰਟੀ (ਆਪ) ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਸੰਸਦੀ ਹਲਕਿਆਂ 'ਚ ਦੋ ਰੋਡ ਸ਼ੋਅ ਕਰਨਗੇ। 

(For more Punjabi news apart from Delhi Chief Minister Kejriwal and Bhagwant Mann worshiped at the Hanuman temple, stay tuned to Rozana Spokesman)

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement