Delhi rain News: ਦਿੱਲੀ 'ਚ ਧੂੜ ਭਰੀ ਹਨੇਰੀ ਤੇ ਮੀਂਹ ਕਾਰਨ ਦੋ ਮੌਤਾਂ, 23 ਜ਼ਖਮੀ, 13 ਸੂਬਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ
Published : May 11, 2024, 9:01 am IST
Updated : May 11, 2024, 9:01 am IST
SHARE ARTICLE
 Delhi rain News in punjabi
Delhi rain News in punjabi

Delhi rain News: ਮੀਂਹ ਨਾਲ ਕਈ ਇਲਾਕਿਆਂ ਦੀ ਬਿਜਲੀ ਹੋਈ ਗੁੱਲ

 Delhi rain News in punjabi : ਦਿੱਲੀ-ਐਨਸੀਆਰ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ। ਇਸ ਦੌਰਾਨ ਦਰੱਖਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਤੇਜ਼ ਤੂਫਾਨ ਕਾਰਨ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੂਫਾਨ ਕਾਰਨ ਵੱਖ-ਵੱਖ ਹਾਦਸਿਆਂ 'ਚ ਕੁੱਲ 23 ਲੋਕ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ, ਗਰਭਵਤੀ ਸੀ ਘਰਵਾਲੀ 

ਦਿੱਲੀ ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿਤਾ ਗਿਆ ਹੈ। ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ, ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦਰੱਖਤਾਂ ਦੇ ਡਿੱਗਣ ਨਾਲ ਸਬੰਧਤ 55 ਕਾਲਾਂ ਅਤੇ ਬਿਜਲੀ ਕੱਟ ਨਾਲ ਸਬੰਧਤ 202 ਕਾਲਾਂ ਆਈਆਂ ਹਨ।

ਇਹ ਵੀ ਪੜ੍ਹੋ: Surjit Patar Death: ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦਿਹਾਂਤ

ਤੂਫਾਨ ਅਤੇ ਮੀਂਹ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਵਧਦੇ ਤਾਪਮਾਨ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਸ਼ਨੀਵਾਰ ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਕੁਝ ਥਾਵਾਂ 'ਤੇ ਰੁਕ-ਰੁਕ ਕੇ ਹਲਕੀ ਬੂੰਦਾਬਾਂਦੀ ਵੀ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਸਵੇਰੇ 10 ਵਜੇ ਤੱਕ ਦੇਸ਼ ਦੇ 13 ਰਾਜਾਂ ਵਿੱਚ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਇਲਾਵਾ ਇਨ੍ਹਾਂ ਵਿੱਚ ਉੱਤਰਾਖੰਡ, ਤਾਮਿਲਨਾਡੂ, ਦੱਖਣੀ ਪੰਜਾਬ, ਹਰਿਆਣਾ, ਮੇਘਾਲਿਆ, ਦੱਖਣ-ਪੂਰਬੀ ਅਰੁਣਾਚਲ ਪ੍ਰਦੇਸ਼, ਦੱਖਣ-ਪੂਰਬੀ ਅਸਾਮ, ਮਨੀਪੁਰ, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਸ਼ਾਮਲ ਹਨ।

(For more Punjabi news apart from  Delhi rain News in punjabi  , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement