Jhansi Groom News: ਫੁੱਲਾਂ ਵਾਲੀ ਕਾਰ ਨੂੰ ਅੱਗ ਲੱਗਣ ਨਾਲ ਜ਼ਿੰਦਾ ਸੜਿਆ ਲਾੜਾ, ਲਾੜੀ ਕਰਦੀ ਰਹਿ ਗਈ ਇੰਤਜ਼ਾਰ
Published : May 11, 2024, 1:00 pm IST
Updated : May 11, 2024, 1:00 pm IST
SHARE ARTICLE
Jhansi groom burnt Alive death news in punjabi
Jhansi groom burnt Alive death news in punjabi

Jhansi Groom News: ਟਰੱਕ ਦੀ ਟੱਕਰ ਤੋਂ ਬਾਅਦ ਫੁੱਲਾਂ ਵਾਲੀ ਕਾਰ ਨੂੰ ਲੱਗੀ ਅੱਗ

Jhansi groom burnt Alive death news in punjabi: ਉੱਤਰ ਪ੍ਰਦੇਸ਼ ਦੇ ਝਾਂਸੀ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਹਾਈਵੇਅ 'ਤੇ ਡੀਸੀਐਮ ਗੱਡੀ ਨੇ ਫੁੱਲਾਂ ਵਾਲੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵੇਂ ਗੱਡੀਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਫੁੱਲਾਂ ਵਾਲੀ ਕਾਰ 'ਚ ਸਵਾਰ ਲਾੜੇ ਸਮੇਤ 4 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: America News: ਤਿੰਨ ਮਹੀਨਿਆਂ ਵਿਚ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ 43 ਹਜ਼ਾਰ ਭਾਰਤੀ

ਇਹ ਘਟਨਾ ਝਾਂਸੀ ਦੇ ਬਾਰਗਾਓਂ ਥਾਣਾ ਖੇਤਰ ਦੇ ਝਾਂਸੀ-ਕਾਨਪੁਰ ਹਾਈਵੇ 'ਤੇ ਵਾਪਰੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਇਕ ਟੀਮ ਮੌਕੇ 'ਤੇ ਪਹੁੰਚ ਗਈ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ। ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ 'ਚ ਸਵਾਰ ਚਾਰ ਵਿਅਕਤੀ ਬੁਰੀ ਤਰ੍ਹਾਂ ਸੜ ਕੇ ਮਰ ਗਏ ਸਨ। ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: Moga News: ਮਾਮੀ ਨੇ ਇਨਸਾਨੀਅਤ ਦੀਆਂ ਟੱਪੀਆਂ ਹੱਦਾਂ, 8 ਸਾਲਾ ਭਤੀਜੇ 'ਤੇ ਸੁੱਟਿਆ ਕੈਮੀਕਲ

ਹਾਦਸੇ 'ਚ ਜਾਨ ਗਵਾਉਣ ਵਾਲੇ ਲਾੜੇ ਆਕਾਸ਼ ਦਾ 10 ਮਈ ਨੂੰ ਵਿਆਹ ਸੀ। ਉਹ ਝਾਂਸੀ ਦੇ ਪਿੰਡ ਬਿਲਾਟੀ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਆਕਾਸ਼ ਦਾ ਵਿਆਹ ਛਪਾਰ ਪਿੰਡ ਦੀ ਇੱਕ ਲੜਕੀ ਨਾਲ ਤੈਅ ਹੋਇਆ ਸੀ। ਪਰਿਵਾਰਕ ਮੈਂਬਰ ਵਿਆਹ ਦੀ ਬਰਾਤ ਲੈ ਕੇ ਛਪਾਰ ਪਿੰਡ ਜਾ ਰਹੇ ਸਨ। ਕਾਰ ਵਿੱਚ ਆਕਾਸ਼ ਤੋਂ ਇਲਾਵਾ ਭਰਾ ਆਸ਼ੀਸ਼, ਭਤੀਜਾ ਆਸ਼ੂ ਅਤੇ ਦੋ ਰਿਸ਼ਤੇਦਾਰ ਅਤੇ ਡਰਾਈਵਰ ਸੀ। ਭਰਾਈਵਰ ਭਗਤ ਕਾਰ ਚਲਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਕਾਰ ਪਰੀਚਾ ਓਵਰ ਬ੍ਰਿਜ ਕੋਲ ਪਹੁੰਚੀ ਤਾਂ ਪਿੱਛੇ ਤੋਂ ਆ ਰਹੀ ਡੀਸੀਐਮ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: UP Sitapur Murder News : ਇਕੋ ਪ੍ਰਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪ ਕੀਤੀ ਖ਼ੁਦਕੁਸ਼ੀ

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਮੌਕਾ ਦੇਖ ਕੇ ਡੀਸੀਐਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ 'ਚ ਬੈਠੇ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਸਥਾਨਕ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਬਰਾਤ ਦੇ ਨਾਲ ਪਿੱਛੇ ਤੋਂ ਆ ਰਹੇ ਹੋਰ ਵਾਹਨਾਂ ਵਿੱਚ ਬੈਠੇ ਲੋਕਾਂ ਨੇ ਤੁਰੰਤ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿੱਚ ਲਾੜੇ ਆਕਾਸ਼, ਭਰਾ ਆਸ਼ੀਸ਼, ਭਤੀਜੇ ਆਸ਼ੂ ਅਤੇ ਡਰਾਈਵਰ ਭਗਤ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from jhansi groom burnt Alive death news in punjabi, stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement