UP Sitapur Murder News : ਇਕੋ ਪ੍ਰਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪ ਕੀਤੀ ਖ਼ੁਦਕੁਸ਼ੀ
Published : May 11, 2024, 9:37 am IST
Updated : May 11, 2024, 9:37 am IST
SHARE ARTICLE
UP Sitapur Murder News in punjabi
UP Sitapur Murder News in punjabi

UP Sitapur Murder News: ਮਾਂ ਨੂੰ ਗੋਲੀ ਮਾਰੀ, ਘਰਵਾਲੀ ਦਾ ਹਥੌੜਾ ਮਾਰ ਤੇ ਤਿੰਨ ਬੱਚਿਆਂ ਨੂੰ ਛੱਤ ਤੋਂ ਹੇਠਾਂ ਸੁੱਟ ਕੇ ਮਾਰਿਆ

UP Sitapur Murder News in punjabi:  ਯੂਪੀ ਦੇ ਸੀਤਾਪੁਰ 'ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਕਾਰਨ ਹੜਕੰਪ ਮਚ ਗਿਆ ਹੈ। ਰਿਪੋਰਟ ਮੁਤਾਬਕ ਨੌਜਵਾਨ ਨੇ ਮਾਂ, ਪਤਨੀ ਅਤੇ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਪਤਨੀ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਇਹ ਘਟਨਾ ਮਥੁਰਾ ਥਾਣਾ ਖੇਤਰ ਦੇ ਪੱਲਾਪੁਰ ਪਿੰਡ ਦੀ ਹੈ।

ਇਹ ਵੀ ਪੜ੍ਹੋ: Surjit Patar Death: ਪੰਜਾਬ ਦੇ ਮਸ਼ਹੂਰ ਸ਼ਾਇਰ 

ਇਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਤਿੰਨ ਬੱਚਿਆਂ ਨੂੰ ਛੱਤ ਤੋਂ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਵੀ ਮੌਤ ਹੋ ਗਈ। ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਮੁਲਜ਼ਮ ਨਸ਼ੇ ਦਾ ਆਦੀ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ, ਗਰਭਵਤੀ ਸੀ ਘਰਵਾਲੀ

ਪਾਲਾਪੁਰ ਵਿੱਚ ਕਿਸਾਨ ਵਰਿੰਦਰ ਸਿੰਘ ਦੇ ਪੁੱਤਰ ਅਨੁਰਾਗ ਸਿੰਘ ਨੇ ਬੀਤੀ ਰਾਤ ਇਸ ਕਤਲ ਨੂੰ ਅੰਜਾਮ ਦਿੱਤਾ। ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਨੁਰਾਗ ਸਿੰਘ, ਮਾਂ ਸਾਵਿਤਰੀ ਦੇਵੀ (62), ਪਤਨੀ ਵਰਿੰਦਰ ਸਿੰਘ, ਪਤਨੀ ਪ੍ਰਿਅੰਕਾ ਸਿੰਘ (40), ਬੇਟੀ ਅਸ਼ਵੀ (12), ਪੁੱਤਰ ਅਨੁਰਾਗ ਅਤੇ ਬੇਟੀ ਅਰਨਾ (08) ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰਾਮਾ ਸੈਂਟਰ ਵਿੱਚ ਇਲਾਜ ਦੌਰਾਨ ਆਦਵਿਕ (04) ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਨੁਰਾਗ ਸਿੰਘ (45) ਨੇ ਖ਼ੁਦਕੁਸ਼ੀ ਕਰ ਲਈ। ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ 'ਚ ਹਫੜਾ-ਦਫੜੀ ਮਚ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਘਟਨਾ ਬਾਰੇ ਐੱਸਐੱਸਪੀ ਸੀਤਾਪੁਰ ਚੱਕਰੇਸ਼ ਮਿਸ਼ਰਾ ਨੇ ਦੱਸਿਆ, 'ਅੱਜ ਮਥੁਰਾ ਦੀ ਰਾਮਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਨੁਰਾਗ ਸਿੰਘ (ਉਮਰ-45 ਸਾਲ) ਨਾਮਕ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ, ਇਸ ਤੋਂ ਪਹਿਲਾਂ ਉਸ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰ ਦਿੱਤਾ ਸੀ।ਪੁਲਿਸ ਅਤੇ ਐਫਐਸਐਲ ਟੀਮ ਜਾਂਚ ਕਰ ਰਹੀ ਹੈ। ਹਰ ਪਹਿਲੂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

(For more Punjabi news apart from UP Sitapur Murder News in punjabi  , stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement