ਵਾਦੀ ਵਿਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਛੇ ਅਤਿਵਾਦੀ ਹਲਾਕ
Published : Jun 11, 2018, 10:59 am IST
Updated : Jun 11, 2018, 10:59 am IST
SHARE ARTICLE
Intrusion attempt in the valley failed
Intrusion attempt in the valley failed

ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰਦਿਆਂ  ਛੇ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ।

ਜੰਮੂ, 10 ਜੂਨ, ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰਦਿਆਂ  ਛੇ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ। ਫ਼ੌਜ ਦੇ ਬੁਲਾਰੇ ਨੇ ਦਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਜਵਾਨਾਂ ਨੇ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਘੁਸਪੈਠ ਕਰਨ ਵਾਲਿਆਂ ਨੂੰ ਲਲਕਾਰਿਆ।

Jammu & KashmirJammu & Kashmirਜਦ ਅਤਿਵਾਦੀ ਨਾ ਰੁਕੇ ਤਾਂ ਫ਼ੌਜ ਨੇ ਗੋਲੀ ਚਲਾ ਦਿਤੀ ਤੇ ਦੂਜੇ ਪਾਸਿਉਂ ਵੀ ਗੋਲੀਆਂ ਚਲਾਈਆਂ ਜਾਣ ਲੱਗੀਆਂ। ਮੁਕਾਬਲੇ ਵਿਚ ਛੇ ਅਤਿਵਾਦੀਆਂ ਨੂੰ ਖ਼ਤਮ ਕਰ ਦਿਤਾ ਗਿਆ। ਰਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਫ਼ੌਜੀਆਂ ਨੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਸ਼ੱਕੀ ਗਤੀਵਿਧੀ ਵੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆ। ਉਨ੍ਹਾਂ ਦਸਿਆ ਕਿ ਮੁਕਾਬਲੇ ਵਿਚ ਛੇ ਅਤਿਵਾਦੀ ਮਾਰੇ ਗਏ।

Jammu & KashmirJammu & Kashmirਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਪਹਿਲਾਂ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਹੱਜਨ ਥਾਣੇ ਨੇੜੇ ਫ਼ੌਜ ਦੇ ਕੈਂਪ 'ਤੇ ਅਤਿਵਾਦੀਆਂ ਨੇ ਹਥਗੋਲੇ ਸੁੱਟੇ।  ਪੁਲਿਸ ਨੇ ਕਿਹਾ ਕਿ ਅਤਿਵਾਦੀਆਂ ਨੇ ਰਾਤ ਕਰੀਬ ਸਾਢੇ ਅੱਠ ਵਜੇ ਫ਼ੌਜ ਦੀ ਰਾਸ਼ਟਰੀ ਰਾਈਫ਼ਲਜ਼ ਦੇ ਕੈਂਪ 'ਤੇ ਅੰਡਰਬੈਰਲ ਗ੍ਰਨੇਡ ਲਾਂਚਰ ਜ਼ਰੀਏ ਹੱਥਗੋਲੇ ਸੁੱਟੇ। ਅਤਿਵਾਦੀਆਂ ਨੇ ਦੋ ਪਾਸਿਆਂ ਤੋਂ ਥਾਣੇ ਨਾਲ ਲਗਦੇ ਕੈਂਪ 'ਤੇ ਹੱਥਗੋਲੇ ਸੁੱਟੇ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ਦਾ ਅਸਰਦਾਰ ਤਰੀਕੇ ਨਾਲ ਜਵਾਬ ਦਿਤਾ ਗਿਆ। ਇਹ ਆਤਮਘਾਤੀ ਹਮਲਾ ਨਹੀਂ ਸੀ। 

Jammu & KashmirJammu & Kashmirਮਈ ਮਹੀਨੇ ਵਿਚ ਵੀ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ। ਇਹ ਘੁਸਪੈਠ ਜੰਮੂ ਕਸ਼ਮੀਰ ਦੇ ਤੰਗਧਾਰ ਖੇਤਰ 'ਚ ਕੀਤੀ ਜਾ ਰਹੀ ਸੀ ਜਿਸ ਨੂੰ ਸੁਰੱਖਿਆ ਦਸਤਿਆਂ ਨੇ ਚੌਕਸੀ ਵਰਤਦਿਆਂ ਨਾਕਾਮ ਬਣਾ ਦਿਤਾ ਸੀ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਘੁਸਪੈਠ ਦਾ ਯਤਨ ਕਰ ਰਹੇ ਪੰਜ ਦਹਿਸ਼ਤਗਰਦਾਂ ਨੂੰ ਮੁਕਾਬਲੇ 'ਚ ਮਾਰ ਦਿਤਾ ਸੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement