ਪ੍ਰਣਬ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਸਕਦਾ ਹੈ ਸੰਘ : ਸ਼ਿਵ ਸੈਨਾ
Published : Jun 11, 2018, 1:00 pm IST
Updated : Jun 11, 2018, 1:07 pm IST
SHARE ARTICLE
Pranab as the Prime Ministerial candidate
Pranab as the Prime Ministerial candidate

ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਕਿਹਾ ਹੈ ਕਿ ਅਜਿਹਾ ਲਗਦਾ ਹੈ ਕਿ ਸੰਘ ਪ੍ਰਣਬ ਮੁਖਰਜੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨਣ ਦੀ ਤਿਆਰੀ ਕਰ ਰਿਹਾ ਹੈ।

ਮੁੰਬਈ, 10 ਜੂਨ, ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਕਿਹਾ ਹੈ ਕਿ ਅਜਿਹਾ ਲਗਦਾ ਹੈ ਕਿ ਸੰਘ ਪ੍ਰਣਬ ਮੁਖਰਜੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨਣ ਦੀ ਤਿਆਰੀ ਕਰ ਰਿਹਾ ਹੈ। ਰਾਊਤ ਨੇ ਕਿਹਾ ਕਿ ਜੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਬਹੁਮਤ ਨਹੀਂ ਮਿਲਦਾ ਤਾਂ ਭਾਜਪਾ ਵਲੋਂ ਪ੍ਰਣਬ ਮੁਖਰਜੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

Sanjay RautSanjay Rautਰਾਊਤ ਨੇ ਕਿਹਾ, 'ਹਾਲਤ ਅਜਿਹੀ ਹੈ ਕਿ 2019 ਦੀਆਂ ਚੋਣਾਂ ਵਿਚ ਭਾਜਪਾ ਨੂੰ ਬਹੁਮਤ ਨਹੀਂ ਮਿਲੇਗਾ। ਜੇ ਬਹੁਮਤ ਨਹੀਂ ਮਿਲਦਾ ਤਾਂ ਦੂਜੀਆਂ ਪਾਰਟੀਆਂ ਮੋਦੀ ਦਾ ਸਮਰਥਨ ਨਹੀਂ ਕਰਨਗੀਆਂ ਅਤੇ ਮੁਖਰਜੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਵੇਗਾ ਜੋ ਸਾਰਿਆਂ ਨੂੰ ਪ੍ਰਵਾਨ ਹੋਵੇਗਾ। ਰਾਊਤ ਨੇ ਕਿਹਾ ਕਿ ਸੰਘ ਕੋਲੋਂ ਮੁਖਰਜੀ ਦੇ ਭਾਸ਼ਨ ਵਿਚ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਦੇਸ਼ ਦੇ ਗੰਭੀਰ ਮੁੱਦਿਆਂ 'ਤੇ ਬੋਲਣਗੇ ਕਿਉਂਕਿ ਸਾਬਕਾ ਰਾਸ਼ਟਰਪਤੀ ਅਰਥਸ਼ਾਸਤਰੀ ਵੀ ਹਨ ਪਰ ਅਜਿਹਾ ਨਹੀਂ ਹੋਇਆ।

Shiv Saina shiv senaਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਸੰਘ ਇਸ ਸਥਿਤੀ ਲਈ ਤਿਆਰੀ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸੱਤ ਜੂਨ ਨੂੰ ਪ੍ਰਣÎਬ ਮੁਖਰਜੀ ਸੰਘ ਦੇ ਸਮਾਗਮ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਇਸ ਸਮਾਗਮ ਵਿਚ ਜਾਣ ਦੇ ਫ਼ੈਸਲੇ ਦਾ ਉਨ੍ਹਾਂ ਦੀ ਬੇਟੀ ਅਤੇ ਕਾਂਗਰਸ ਆਗੂ ਸ਼ਰਮਿਠਾ ਮੁਖਰਜੀ ਸਮੇਤ ਪਾਰਟੀ ਦੇ ਕਈ ਹੋਰ ਆਗੂਆਂ ਨੇ ਵਿਰੋਧ ਕੀਤਾ ਸੀ।

Shiv Saina shiv senaਰਾਊਤ ਨੇ ਕਿਹਾ ਕਿ ਪ੍ਰਣਬ ਮੁਖਰਜੀ ਨੂੰ ਆਰਐਸਐਸ ਦੁਆਰਾ ਅਪਣੇ ਸਮਾਗਮ ਵਿਚ ਬੁਲਾਉਣਾ ਇਸੇ ਰਣਨੀਤੀ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਸੰਘ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਸਕਦੀ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement