ਕਿਹਾ, ‘ਬੇਨਿਯਮੀਆਂ ਨੇ ਪ੍ਰੀਖਿਆ ਦੀ ਭਰੋਸੇਯੋਗਤਾ ਨੂੰ ਠੇਸ ਪਹੁੰਚਾਈ ਹੈ, ਸਾਨੂੰ ਜਵਾਬ ਚਾਹੀਦਾ’
NEET UG 2024 results: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਤੋਂ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਹੋਰ ਬੇਨਿਯਮੀਆਂ ਦੇ ਆਧਾਰ 'ਤੇ ਮੈਡੀਕਲ ਦਾਖਲਾ ਪ੍ਰੀਖਿਆ 'ਰਾਸ਼ਟਰੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਅੰਡਰ ਗ੍ਰੈਜੂਏਟ' (NEET-UG) 2024 ਦੇ ਮੁੜ ਆਯੋਜਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਹੈ।
ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੀ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ, ਐਮਬੀਬੀਐਸ, ਬੀਡੀਐਸ ਅਤੇ ਹੋਰ ਕੋਰਸਾਂ ਵਿਚ ਸਫਲ ਉਮੀਦਵਾਰਾਂ ਨੂੰ ਦਾਖਲਾ ਦੇਣ ਲਈ ਕਾਊਂਸਲਿੰਗ ਦੀ ਪ੍ਰਕਿਰਿਆ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ। ਸੁਪਰੀਮ ਕੋਰਟ ਦੀ ਬੈਂਚ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ), ਪ੍ਰੀਖਿਆ ਸੰਚਾਲਨ ਸੰਸਥਾ ਨੂੰ ਕਿਹਾ ਕਿ NEET UG ਦੀ ਭਰੋਸੇਯੋਗਤਾ ਪ੍ਰਭਾਵਿਤ ਹੋਈ ਹੈ। ਸਾਨੂੰ ਇਸ ਦਾ ਜਵਾਬ ਚਾਹੀਦਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
NEET-UG 2024 5 ਮਈ ਨੂੰ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਦੇ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਗਏ ਸਨ। NTA ਦੇਸ਼ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ MBBS, BDS, ਆਯੁਸ਼ ਅਤੇ ਹੋਰ ਸਬੰਧਤ ਕੋਰਸਾਂ ਵਿਚ ਦਾਖਲੇ ਲਈ NEET-UG ਦਾ ਆਯੋਜਨ ਕਰਦਾ ਹੈ। ਸਿਖਰਲੀ ਅਦਾਲਤ ਨੇ ਸ਼ਿਵਾਂਗੀ ਮਿਸ਼ਰਾ ਅਤੇ ਹੋਰਾਂ ਦੁਆਰਾ ਦਾਇਰ ਪਟੀਸ਼ਨ ਨੂੰ ਲੰਬਿਤ ਪਟੀਸ਼ਨ ਦੇ ਨਾਲ ਨੱਥੀ ਕਰ ਦਿਤਾ ਅਤੇ ਐਨਟੀਏ ਨੂੰ ਜਲਦੀ ਤੋਂ ਜਲਦੀ ਅਪਣਾ ਜਵਾਬ ਦਾਇਰ ਕਰਨ ਲਈ ਕਿਹਾ।
ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ NEET-UG 2024 ਵਿਚ ਬੇਨਿਯਮੀਆਂ ਹੋਈਆਂ ਸਨ ਅਤੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਦਸਿਆ ਜਾ ਰਿਹਾ ਹੈ ਕਿ ਦੇਸ਼ ਭਰ ਵਿਚ NEET-UG 2024 ਨੂੰ ਲੈ ਕੇ ਵੱਖ-ਵੱਖ ਰਾਜਾਂ ਵਿਚ ਲਗਭਗ 20 ਹਜ਼ਾਰ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਬੇਨਿਯਮੀਆਂ ਦੀ ਸ਼ਿਕਾਇਤ ਕਰਦੇ ਹੋਏ ਪਟੀਸ਼ਨਾਂ ਦਾਇਰ ਕੀਤੀਆਂ ਸਨ।
(For more Punjabi news apart from NEET UG 2024 results controversy Supreme Court news, stay tuned to Rozana Spokesman)