Baba Siddiqui murder case: ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਨੇ ਜ਼ੀਸ਼ਾਨ ਅਖਤਰ ਦੇ ਕੈਨੇਡਾ ’ਚ ਗ੍ਰਿਫ਼ਤਾਰ ਹੋਣ ਦੀ ਕੀਤੀ ਪੁਸ਼ਟੀ
Published : Jun 11, 2025, 10:21 pm IST
Updated : Jun 11, 2025, 10:21 pm IST
SHARE ARTICLE
Baba Siddiqui murder case: Maharashtra Home Minister confirms Zeeshan Akhtar's arrest in Canada
Baba Siddiqui murder case: Maharashtra Home Minister confirms Zeeshan Akhtar's arrest in Canada

ਕਿਹਾ, 'ਵਾਪਸ ਭਾਰਤ ਲਿਆਂਦਾ ਜਾਵੇਗਾ'

Baba Siddiqui murder case : ਮਹਾਰਾਸ਼ਟਰ ਦੇ ਗ੍ਰਹਿ ਰਾਜ ਮੰਤਰੀ ਯੋਗੇਸ਼ ਕਦਮ ਨੇ ਬੁਧਵਾਰ ਨੂੰ ਕਿਹਾ ਕਿ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੇ ਕਥਿਤ ਮੁੱਖ ਸਾਜ਼ਸ਼ਕਰਤਾ ਜ਼ੀਸ਼ਾਨ ਅਖਤਰ ਨੂੰ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਅਖਤਰ (22) ਨੂੰ ਜਾਅਲੀ ਪਾਸਪੋਰਟ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ।

ਕਦਮ ਨੇ ਕਿਹਾ, ‘‘ਬਾਬਾ ਸਿੱਦੀਕੀ ਕਤਲ ਕੇਸ ’ਚ ਸ਼ਾਮਲ ਜ਼ੀਸ਼ਾਨ ਨੂੰ ਕੈਨੇਡਾ ’ਚ ਗ੍ਰਿਫਤਾਰ ਕੀਤਾ ਗਿਆ ਹੈ। ਅਸੀਂ ਉਸ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਅਸੀਂ ਉਸ ਨੂੰ ਵਾਪਸ ਲਿਆਉਣ ਤੋਂ ਬਾਅਦ ਉਸ ਤੋਂ ਹੋਰ ਪੁੱਛ-ਪੜਤਾਲ ਕਰਾਂਗੇ।’’

ਮੁੰਬਈ ਪੁਲਿਸ ਦੇ ਅਨੁਸਾਰ, ਜੇਲ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਜ਼ੀਸ਼ਾਨ ਅਖਤਰ ਅਤੇ ਸ਼ੁਭਮ ਲੋਨਕਰ ਨੂੰ ਐਨ.ਸੀ.ਪੀ. ਨੇਤਾ ਦੇ ਕਤਲ ਨੂੰ ਅੰਜਾਮ ਦੇਣ ਦਾ ਠੇਕਾ ਦਿਤਾ ਸੀ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ 12 ਅਕਤੂਬਰ 2024 ਨੂੰ ਬਾਂਦਰਾ ਇਲਾਕੇ ’ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ’ਚ ਹੁਣ ਤਕ ਘੱਟੋ ਘੱਟ 25 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement