Senior Congress leader Digvijay Singh ਦੇ ਭਰਾ ਪਾਰਟੀ ’ਚੋਂ ਮੁਅੱਤਲ
Published : Jun 11, 2025, 6:27 pm IST
Updated : Jun 11, 2025, 6:27 pm IST
SHARE ARTICLE
Senior Congress leader Digvijay Singh brother suspended from party
Senior Congress leader Digvijay Singh brother suspended from party

ਪਾਰਟੀ ਵਿਰੋਧੀ ਗਤੀਵਿਧੀਆਂ ਲਈ ਲਕਸ਼ਮਣ ਸਿੰਘ ਨੂੰ 6 ਸਾਲ ਲਈ ਕਢਿਆ

Senior Congress leader Digvijay Singh :  ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਕੱਢ ਦਿਤਾ ਹੈ। ਲਕਸ਼ਮਣ ਸਿੰਘ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ।

ਕਾਂਗਰਸ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੇ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰਤ ਪ੍ਰਭਾਵ ਨਾਲ ਛੇ ਸਾਲ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿਤਾ ਹੈ।ਬਿਆਨ ਵਿਚ ਇਹ ਨਹੀਂ ਦਸਿਆ ਗਿਆ ਕਿ ਇਸ ਨੇ ਲਕਸ਼ਮਣ ਸਿੰਘ ਵਿਰੁਧ ਕਿਹੜੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਹਨ।

ਸੂਬਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਾਂਗਰਸ ਲੀਡਰਸ਼ਿਪ ਨੂੰ ਉਨ੍ਹਾਂ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਵਿਰੁਧ ਕਾਰਵਾਈ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਇਹ ਮਾਮਲਾ ਏ.ਆਈ.ਸੀ.ਸੀ. ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੂੰ ਭੇਜਿਆ ਗਿਆ ਸੀ।ਲਕਸ਼ਮਣ ਸਿੰਘ ਮੱਧ ਪ੍ਰਦੇਸ਼ ਤੋਂ ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹਿ ਚੁਕੇ ਹਨ। ਉਹ ਪਹਿਲੀ ਵਾਰ 1990 ’ਚ ਰਾਜ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1994 ’ਚ ਰਾਜਗੜ੍ਹ ਤੋਂ ਪਹਿਲੀ ਵਾਰ ਸੰਸਦ ਮੈਂਬਰ ਬਣੇ ਸਨ। ਲਕਸ਼ਮਣ ਸਿੰਘ 2004 ’ਚ ਭਾਜਪਾ ’ਚ ਸ਼ਾਮਲ ਹੋ ਗਏ ਸਨ ਜਦੋਂ ਉਹ ਦੁਬਾਰਾ ਲੋਕ ਸਭਾ ਲਈ ਚੁਣੇ ਗਏ। ਪਰ ਉਹ 2013 ’ਚ ਕਾਂਗਰਸ ’ਚ ਵਾਪਸ ਆਏ ਸਨ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement