ਚੁੱਘ ਸਮੇਤ ਦੋ ਹੋਰਨਾਂ ਨੇ ਬਿਨ੍ਹਾਂ ਕਿਸੇ ਵਿਰੋਧ ਜਿੱਤੀ ਰਾਜ ਸਭਾ ਚੋਣ
ਨਵੀਂ ਦਿੱਲੀ : ਭਾਜਪਾ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਤਰੁਣ ਚੁੱਘ, ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਚੋਣ ਸਰਟੀਫਿਕੇਟ ਜਾਰੀ ਕੀਤੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਦੀ ਪਟੀਸ਼ਨ 'ਤੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਚੋਣ ਕਮਿਸ਼ਨ ਨੇ ਵੀ ਇਸ ਮਾਮਲੇ 'ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਇਸ ਤੋਂ ਬਾਅਦ ਤਿੰਨੋਂ ਸੀਟਾਂ 'ਤੇ ਭਾਜਪਾ ਦੀ ਜਿੱਤ ਦੀ ਪੁਸ਼ਟੀ ਹੋ ਗਈ। ਚੁਣੇ ਗਏ ਤਿੰਨੋਂ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ।
