ਹਿੰਦੂ ਮੁੰਡੇ ਦਾ ਹਿੰਦੂ ਕੁੜੀ ਨੂੰ ਝੂਠ ਬੋਲਣਾ ਵੀ ਹੈ ਜਿਹਾਦ - ਹੇਮੰਤ ਬਿਸਵਾ ਸ਼ਰਮਾ
Published : Jul 11, 2021, 11:05 am IST
Updated : Jul 11, 2021, 11:05 am IST
SHARE ARTICLE
Himanta Biswa Sarma
Himanta Biswa Sarma

ਹਿੰਦੂਤਵ ਦੀ ਸ਼ੁਰੂਆਤ 5,000 ਸਾਲ ਪਹਿਲਾਂ ਹੋਈ ਸੀ ਅਤੇ ਇਸ ਨੂੰ ਰੋਕਿਆ ਨਹੀਂ ਜਾ ਸਕਦਾ।

ਗੁਹਾਟੀ - ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਸ਼ਨੀਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਹਿੰਦੂਤਵ ਜੀਵਨ ਦਾ ਇੱਕ ਤਰੀਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਹੁਤੇ ਧਰਮਾਂ ਦੇ ਪੈਰੋਕਾਰ ਹਿੰਦੂਆਂ ਦੇ ਵੰਸ਼ਜ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਨੇ ਰਾਜ ਵਿਚ ਉਨ੍ਹਾਂ ਦੀ ਸਰਕਾਰ ਦਾ ਦੂਜਾ ਮਹੀਨਾ ਪੂਰਾ ਹੋਣ ਮੌਕੇ ਆਯੋਜਿਤ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਹਿੰਦੂਤਵ ਦੀ ਸ਼ੁਰੂਆਤ 5,000 ਸਾਲ ਪਹਿਲਾਂ ਹੋਈ ਸੀ ਅਤੇ ਇਸ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ, ਹਿੰਦੂਤਵ ਜੀਵਨ ਦਾ ਇੱਕ ਤਰੀਕਾ ਹੈ।

 HindutvaHindutva

ਮੈਂ ਜਾਂ ਕੋਈ ਇਸ ਨੂੰ ਕਿਵੇਂ ਰੋਕ ਸਕਦਾ ਹੈ? ਲੱਗਭੱਗ ਅਸੀਂ ਸਾਰੇ ਹਿੰਦੂਆਂ ਦੇ ਵੰਸ਼ਜ ਹਾਂ। ਸ਼ਰਮਾ ਨੇ ਕਿਹਾ, ਹਿੰਦੂਤਵ ਨੂੰ ਹਟਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਦਾ ਮਤਲਬ ਹੋਵੇਗਾ ਆਪਣੀਆਂ ਜੜਾਂ ਅਤੇ ਮਾਤਭੂਮੀ ਤੋਂ ਦੂਰ ਜਾਣਾ। ਲਵ ਜਿਹਾਦ ਦੇ ਮੁੱਦੇ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸ਼ਬਦ ਨੂੰ ਲੈ ਕੇ ਇਤਰਾਜ਼ ਹੈ ਪਰ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਜਨਾਨੀ ਨੂੰ ਧੋਖਾ ਦੇਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

Himanta Biswa SarmaHimanta Biswa Sarma

ਹਿਮੰਤ ਬਿਸਵ ਸਰਮਾ ਨੇ ਕਿਹਾ ਕਿ ਹਿੰਦੂ ਮੁੰਡੇ ਦਾ ਹਿੰਦੂ ਕੁੜੀ ਨੂੰ ਝੂਠ ਬੋਲਣਾ ਵੀ ਜਿਹਾਦ ਹੈ, ਅਸੀਂ ਇਸ ਦੇ ਖ਼ਿਲਾਫ਼ ਕਾਨੂੰਨ ਲਿਆਵਾਂਗੇ। ਉਨ੍ਹਾਂ ਕਿਹਾ, ਸਰਕਾਰ ਕਿਸੇ ਵੀ ਜਨਾਨੀ ਨੂੰ ਕਿਸੇ ਦੇ ਦੁਆਰੇ ਧੋਖਾ ਦਿੱਤੇ ਜਾਣ ਨੂੰ ਬਰਦਾਸ਼ਤ ਨਹੀਂ ਕਰੇਗੀ- ਚਾਹੇ ਉਹ ਹਿੰਦੂ ਹੋਵੇ ਜਾਂ ਮੁਸਲਮਾਨ। ਸਾਡੀਆਂ ਭੈਣਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਅਜਿਹੇ ਮੁਲਜ਼ਮਾਂ ਖ਼ਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇਗੀ।  

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement