ਅਮਿਤ ਸ਼ਾਹ ਦੀ ਕੋਲਕਾਤਾ ਰੈਲੀ ਲਈ ਖੜ੍ਹੀ ਬੱਸ ਦੀ ਭੰਨਤੋੜ, ਕੇਸ ਦਰਜ
Published : Aug 11, 2018, 12:53 pm IST
Updated : Aug 11, 2018, 12:53 pm IST
SHARE ARTICLE
Amit Shah
Amit Shah

ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪੱਛਮ ਬੰਗਾਲ ਵਿਚ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਉਥੇ ਹੀ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਇਸ...

ਕੋਲਕਾਤਾ : ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪੱਛਮ ਬੰਗਾਲ ਵਿਚ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਉਥੇ ਹੀ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਇਸ ਰੈਲੀ ਵਾਲੇ ਦਿਨ ਹੀ ਐਨਆਰਸੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸੇ ਦੇ ਮੱਦੇਨਜ਼ਰ ਪੱਛਮ ਬੰਗਾਲ ਭਾਜਪਾ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪੱਛਮ ਬੰਗਾਲ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਮਿਤ ਸ਼ਾਹ ਦੀ ਰੈਲੀ ਵਿਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਦੀ ਮੰਗ ਕੀਤੀ ਹੈ। 

Amit ShahAmit Shahਉਧਰ ਵੈਸਟ ਮਿਦਨਾਪੁਰ ਵਿਚ ਭਾਜਪਾ ਸਮਰਥਕਾਂ ਦੀ ਅਮਿਤ ਸ਼ਾਹ ਦੀ ਰੈਲੀ ਵਿਚ ਲਿਜਾਣ ਲਈ ਨਵਾਂ ਬਸਾਤ ਇਲਾਕੇ ਵਿਚ ਖੜ੍ਹੀ ਇਕ ਗੱਡੀ ਵਿਚ ਅਣਪਛਾਤੇ ਹਮਲਾਵਰਾਂ ਨੇ ਤੋੜਫੋੜ ਕੀਤੀ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਪੁਲਿਸ ਨੇ ਚੰਦਰਕੋਨਾ ਥਾਣੇ ਵਿਚ ਕੇਸ ਦਰਜ ਕਰ ਲਿਆ ਹੈ। ਅਮਿਤ ਸ਼ਾਹ ਦੀ ਕੋਲਕਾਤਾ ਰੈਲੀ ਤੋਂ ਪਹਿਲਾਂ ਭਾਜਪਾ ਅਤੇ ਟੀਐਮਸੀ ਵਿਚਕਾਰ ਪੋਸਟਰ ਵਾਰ ਸ਼ੁਰੂ ਹੋ ਗਿਆ ਹੈ। ਇਕ ਪਾਸੇ ਜਿੱਥੇ ਅਮਿਤ ਸ਼ਾਹ ਦੇ ਸਵਾਗਤ ਵਿਚ ਜਗ੍ਹਾ-ਜਗ੍ਹਾ ਪੋਸਟਰ ਲਗਾਏ ਗਏ ਹਨ ਤਾਂ ਦੂਜੇ ਪਾਸੇ ਸ਼ਹਿਰ ਦੇ ਮਾਇਓ ਰੋਡ 'ਤੇ ਸ਼ਾਹ ਅਤੇ ਭਾਜਪਾ ਦੇ ਵਿਰੁਧ ਪੋਸਟਰ ਲੱਗੇ ਹਨ।

Amit Shah BJP Amit Shah BJPਇਨ੍ਹਾਂ ਵਿਚ ਲਿਖਿਆ ਹੈ ਕਿ ਐਂਟੀ-ਬੰਗਾਲ ਭਾਜਪਾ ਨੂੰ ਗੋ ਬੈਕ ਯਾਨੀ ਬੰਗਾਲ ਵਿਰੋਧੀ ਭਾਜਪਾ ਵਾਪਸ ਜਾਓ। ਜਾਣਕਾਰੀ ਮੁਤਾਬਕ ਮਾਇਓ ਰੋਡ 'ਤੇ ਭਾਜਪਾ ਪ੍ਰਧਾਨ ਸ਼ਾਹ 'ਯੁਵਾ ਸਵਾਭਿਮਾਨ' ਰੈਲੀ ਨੂੰ ਸੰਬੋਧਨ ਕਰਨਗੇ। ਬੰਗਾਲ ਦੀ ਭਾਜਪਾ ਇਕਾਈ ਨੇ 11 ਅਗੱਸਤ ਨੂੰ ਮਹਾਨਗਰ ਦੇ ਮੇਯੋ ਰੋਡ ਵਿਚ ਆਯੋਜਤ ਹੋਣ ਵਾਲੀ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਦੀ ਸੁਰੱਖਿਆ ਲਈ ਡ੍ਰੋਨ ਰਾਹੀਂ ਨਿਗਰਾਨੀ ਲਈ ਕੋਲਕਾਤਾ ਪੁਲਿਸ ਤੋਂ ਇਜਾਜ਼ਤ ਮੰਗੀ ਹੈ। ਪੱਛਮੀ ਮਿਦਨਾਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿਚ ਪੰਡਾਲ ਡਿਗਣ ਦੇ ਬਾਅਦ ਤੋਂ ਸੂਬਾਈ ਭਾਜਪਾ ਨੇਤਾ ਫੂਕ-ਫੂਕ ਕੇ ਕਦਮ ਰੱਖ ਰਹੀ ਹੈ।

Amit ShahAmit Shahਸੂਬਾਈ ਭਾਜਪਾ ਪ੍ਰਧਾਨ ਦਲੀਪ ਘੋਸ਼ ਨੇ ਕਿਹਾ ਕਿ ਅਸੀਂ ਸਨਿਚਰਵਾਰ ਨੂੰ ਹੋਣ ਵਾਲੀ ਸ਼ਾਹ ਦੀ ਰੈਲੀ 'ਤੇ ਨਿਗਰਾਨੀ ਰੱਖਣ ਲਹੀ ਇਕ ਡ੍ਰੋਨ ਉਡਾਉਣ ਦੀ ਕੋਲਕਾਤਾ ਪੁਲਿਸ ਤੋਂ ਇਜਾਜ਼ਤ ਲੈਣ ਲਈ ਅਰਜ਼ੀ ਦਿਤੀ ਹੈ। ਉਨ੍ਹਾਂ ਕਿਹਾ ਕਿ ਡ੍ਰੋਨ ਨਾਲ ਸਾਨੂੰ ਰੈਲੀ ਦੌਰਾਨ ਨਜ਼ਰ ਰੱਖਣ ਵਿਚ ਮਦਦ ਮਿਲੇਗੀ। ਇਹ ਸਿਰਫ਼ ਸੁਰੱਖਿਆ ਕਾਰਨਾਂ ਲਈ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸਾਵਧਾਨੀ ਨਾਲ ਉਪਾਅ ਕਰ ਰਹੀ ਹੈ ਤਾਕਿ ਫਿਰ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ। ਅਸੀਂ ਵਾਕੀ-ਟਾਕੀਜ਼ ਲਈ ਵੀ ਇਜਾਜ਼ਤ ਮੰਗੀ ਹੈ ਤਾਕਿ ਰੈਲੀ ਦੌਰਾਨ ਪੂਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੌਰਾਲ ਇਕ ਦੂਜੇ ਦੇ ਨਾਲ ਸੰਪਰਕ ਸਥਾਪਤ ਰਹੇ। 

Amit ShahAmit Shahਅਸਾਮ ਵਿਚ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਦੇ ਵਿਰੁਧ ਤ੍ਰਿਣਮੂਲ ਕਾਂਗਰਸ ਵਲੋਂ ਵਿਰੋਧ ਰੈਲੀ ਆਯੋਜਤ ਕਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਰਾਜ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਪੱਛਮੀ ਬੰਗਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਦਲੀਪ ਘੋਸ਼ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ ਸਰਕਾਰ ਤੋਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਵਿਚ ਆਉਣ ਵਾਲੇ ਅਤੇ ਫਿਰ ਇੱਥੋਂ ਵਾਪਸ ਜਾਣ ਵਾਲੇ ਭਾਜਪਾ ਵਰਕਰਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਕਹਿਣ।

ਭਾਜਪਾ ਦੇ ਸੂਬਾਈ ਉਪ ਪ੍ਰਧਾਨ ਜੈ ਪ੍ਰਕਾਸ਼ ਮਜੂਮਦਾਰ ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਮਲਿਆ ਡੇ ਨੂੰ ਪੱਤਰ ਲਿਖ ਕੇ ਭਾਜਪਾ ਵਰਕਰਾਂ ਦੀ ਸੁਰੱਖਿਆ ਯਕੀਨੀ ਕਰ ਲਈ ਕਿਹਾ ਹੈ। 

Location: India, West Bengal, Habra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement