
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਨ੍ਹੀਂ ਦਿਨੀਂ ਪਛਮੀ ਬੰਗਾਲ ਦੇ ਦੌਰੇ 'ਤੇ ਹਨ
ਕੋਲਕਾਤਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਨ੍ਹੀਂ ਦਿਨੀਂ ਪਛਮੀ ਬੰਗਾਲ ਦੇ ਦੌਰੇ 'ਤੇ ਹਨ। ਦੌਰੇ ਦਾ ਮੁੱਖ ਮਕਸਦ ਪਛਮੀ ਬੰਗਾਲ ਦੀ ਐਕਸਾਈਜ਼ ਨੀਤੀ ਨੂੰ ਨੇੜਿਉਂ ਜਾਣਨਾ ਹੈ। ਵਿੱਤ ਮੰਤਰੀ ਨੇ ਦਸਿਆ ਕਿ ਪਛਮੀ ਬੰਗਾਲ 'ਚ ਪਿਛਲੇ ਵਿੱਤੀ ਵਰ੍ਹੇ ਦੌਰਾਨ ਸ਼ਰਾਬ ਦੀ ਆਮਦਨ ਸਾਢੇ ਚਾਰ ਹਜ਼ਾਰ ਕਰੋੜ ਤੋਂ ਵੱਧ ਕੇ ਨੌਂ ਹਜ਼ਾਰ ਕਰੋੜ ਰੁਪਏ ਕਰ ਹੋ ਗਈ ਹੈ। ਉਨ੍ਹਾਂ ਜਾਣਿਆ ਕਿ ਅਜਿਹਾ ਕਿਵੇਂ ਸੰਭਵ ਹੋਇਆ। ਵਿੱਤ ਮੰਤਰੀ ਨੇ ਸੂਬੇ ਦੀਆਂ ਕੁੱਝ ਸ਼ਰਾਬ ਫ਼ੈਕਟਰੀਆਂ ਅਤੇ ਪਲਾਂਟਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਦਸਿਆ ਕਿ ਸੂਬੇ ਦੀ ਐਕਸਾਈਜ਼ ਨੀਤੀ ਬਾਰੇ ਮੁਕੰਮਲ ਰੀਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣਗੇ। ਇਸੇ ਦੌਰਾਨ ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵੀ ਮੁਲਾਕਾਤ ਕੀਤੀ।