''ਹਰਕਤਾਂ ਤੋਂ ਬਾਜ਼ ਆਓ, ਨਹੀਂ ਤਾਂ ਸਿੱਖ ਚੁੱਕਣਗੇ ਸਖ਼ਤ ਕਦਮ''
Published : Aug 11, 2019, 11:54 am IST
Updated : Aug 11, 2019, 11:54 am IST
SHARE ARTICLE
Jathedar Harpreet singh
Jathedar Harpreet singh

ਕਸ਼ਮੀਰੀ ਬੱਚੀਆਂ ਵਿਰੁੱਧ ਗ਼ਲਤ ਬੋਲਣ ਵਾਲਿਆਂ ਨੂੰ ਸਿੱਖਾਂ ਦੀ ਤਾੜਨਾ

ਸ੍ਰੀਨਗਰ: ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਮਗਰੋਂ ਕਥਿਤ ਤੌਰ 'ਤੇ ਕੁੱਝ ਭਾਜਪਾ ਸਮਰਥਤ ਲੋਕਾਂ ਵੱਲੋਂ ਕਸ਼ਮੀਰੀ ਲੜਕੀਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਗ਼ਲਤ ਕੁਮੈਂਟਬਾਜ਼ੀ ਕੀਤੀ ਜਾ ਰਹੀ ਹੈ। ਜਿਸ ਦਾ ਸਿੱਖਾਂ ਵੱਲੋਂ ਭਾਰੀ ਵਿਰੋਧ ਹੀ ਨਹੀਂ ਕੀਤਾ ਜਾ ਰਿਹਾ ਬਲਕਿ ਅਜਿਹੀ ਕੁਮੈਂਟਬਾਜ਼ੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਵੀ ਕੀਤੀ ਜਾ ਰਹੀ ਹੈ ਕਿ ਉਹ ਮੁਸਲਿਮ ਭਾਈਚਾਰੇ ਦੀਆਂ ਧੀਆਂ-ਭੈਣਾਂ ਨੂੰ ਲੈ ਕੇ ਗ਼ਲਤ ਬਿਆਨਬਾਜ਼ੀ ਕਰਨਾ ਬੰਦ ਕਰਨ ਨਹੀਂ ਤਾਂ ਸਿੱਖਾਂ ਨੂੰ ਕੋਈ ਸਖ਼ਤ ਕਦਮ ਉਠਾਉਣਾ ਪਵੇਗਾ। 

Kashmiri Girls Kashmiri Girls

ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਰਾਜਾਸਾਂਸੀ ਦੇ ਭਾਈ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਕਸ਼ਮੀਰੀ ਲੜਕੀਆਂ ਪ੍ਰਤੀ ਗੰਦੀ ਸੋਚ ਰੱਖਣ ਵਾਲੇ ਵਿਸ਼ਵ ਭਰ ਵਿਚ ਭਾਰਤ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਅਜਿਹਾ ਬੰਦ ਨਾ ਹੋਇਆ ਤਾਂ ਸਿੱਖਾਂ ਨੂੰ ਇਸ ਦੇ ਲਈ ਸਖ਼ਤ ਕਦਮ ਚੁੱਕਣਾ ਪਵੇਗਾ। ਇਸ ਦੇ ਨਾਲ ਹੀ ਸਿੱਖ ਪ੍ਰਚਾਰਕ ਗਿਆਨੀ ਭੁਪਿੰਦਰ ਸਿੰਘ ਗਦਲੀ ਨੇ ਵੀ ਆਖਿਆ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁਸਲਿਮ ਧੀਆਂ-ਭੈਣਾਂ ਦੀ ਰਾਖੀ ਕਰਾਂਗੇ।

Jathedar Harpreet singh Jathedar Harpreet singh

ਦੱਸ ਦਈਏ ਕਿ ਇਨ੍ਹਾਂ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਸ਼ਮੀਰੀ ਲੜਕੀਆਂ ਵਿਰੁੱਧ ਗਲ਼ਤ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਹੋਰ ਸਿੱਖ ਆਗੂ ਵੀ ਇਸ ਮਾਮਲੇ ਵਿਚ ਅੱਗੇ ਆ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਕਸ਼ਮੀਰੀ ਲੜਕੀਆਂ ਵਿਰੁੱਧ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਚ ਕੁੱਝ ਭਾਜਪਾ ਵਿਧਾਇਕ ਵੀ ਸ਼ਾਮਲ ਹਨ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement