
ਕਰਨਾਟਕ : ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਨਵੀਂ ਦਿੱਲੀ : ਕਰਨਾਟਕ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਚਾਰ ਹੋਰ ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 31 ਹੋ ਗਈ ਹੈ ਅਤੇ ਰਾਜ ਵਿਚ ਹੜ੍ਹਾਂ ਦੀ ਹਾਲਤ ਐਤਵਾਰ ਨੂੰ ਵੀ ਗੰਭੀਰ ਬਣੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੇਲਗਾਵੀ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ਅਤੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਉਨ੍ਹਾਂ ਨਾਲ ਰਹਿਣਗੇ।
More than 100 Dead in Kerala, Karnataka and Maharashtra
ਬਿਆਨ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵੱਧ ਕੇ 31 ਹੋ ਗਈ ਹੈ ਜਦਕਿ 14 ਜਣੇ ਲਾਪਤਾ ਹਨ। ਦਸਿਆ ਗਿਆ ਹੈ ਕਿ 3.14 ਲੱਖ ਲੋਕਾਂ ਨੂੰ ਦੂਜੀਆਂ ਥਾਵਾਂ 'ਤੇ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਵਿਚੋਂ 2.18 ਲੋੱਖ ਲੋਕ 924 ਰਾਹਤ ਕੈਂਪਾਂ ਵਿਚ ਰਹਿ ਰਹੇ ਹਨ। ਯੇਦੀਯੁਰੱਪਾ ਨੇ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, 'ਮੈਂ ਬੇਲਗਾਮ ਜਾ ਰਿਹਾ ਹਾਂ।' ਰਾਜ ਸਰਕਾਰ ਨੇ ਸਨਿਚਰਵਾਰ ਨੂੰ 17 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਹੜ੍ਹ ਪ੍ਰਭਾਵਤ ਐਲਾਨਿਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ਥਾਵਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਵਲ ਜ਼ਿਆਦਾ ਧਿਆਨ ਦਿਤਾ ਜਾਵੇਗਾ। ਉਧਰ, ਕੇਰਲਾ ਵਿਚ ਵੀ ਮੀਂਹ ਦਾ ਕਹਿਰ ਜਾਰੀ ਹੈ। ਇਥੇ ਮ੍ਰਿਤਕਾਂ ਦੀ ਗਿਣਤੀ 60 ਹੋ ਗਈ ਹੈ।
More than 100 Dead in Kerala, Karnataka and Maharashtra
ਐਤਵਾਰ ਨੂੰ ਕੋਝੀਕੋਡ ਅਤੇ ਅਲਪੁਝਾ ਜ਼ਿਲ੍ਹੇ ਤੋਂ ਐਤਵਾਰ ਸਵੇਰੇ ਇਕ ਇਕ ਲਾਸ਼ ਬਰਾਮਦ ਕੀਤੀ ਗਈ ਜਿਥੇ ਪਿਛਲੇ ਹਫ਼ਤੇ ਤੋਂ ਮੂਸਲਾਧਾਰ ਮੀਂਹ ਪੈ ਰਿਹਾ ਹੈ। ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਐਤਵਾਰ ਸਵੇਰੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ। ਦਖਣੀ ਰਾਜ ਦੇ 14 ਜ਼ਿਲ੍ਹਿਆਂ ਵਿਚ ਕਈ ਥਾਈਂ ਹੜ੍ਹ ਆ ਜਾਣ ਕਾਰਨ 1318 ਰਾਹਤ ਕੈਂਪਾਂ ਵਿਚ 1.65 ਤੋਂ ਵੱਧ ਲੋਕਾਂ ਨੇ ਪਨਾਹ ਲਈ ਹੈ।