ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਵਾਇਰਸ ਤੋਂ ਪੀੜਤ
Published : Aug 11, 2020, 8:25 am IST
Updated : Aug 11, 2020, 8:25 am IST
SHARE ARTICLE
Pranab Mukherjee
Pranab Mukherjee

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦਸਿਆ ਕਿ ਜਾਂਚ ਵਿਚ ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ

ਨਵੀਂ ਦਿੱਲੀ, 10 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦਸਿਆ ਕਿ ਜਾਂਚ ਵਿਚ ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। 84 ਸਾਲਾ ਮੁਖਰਜੀ ਨੇ ਬੀਤੇ ਇਕ ਹਫ਼ਤੇ ਵਿਚ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਅਹਿਤਿਆਤ ਵਜੋਂ ਕੋਰੋਨਾ ਵਾਇਰਸ ਦਾ ਟੈਸਟ ਕਰਾਉਣ ਦੀ ਸਲਾਹ ਦਿਤੀ ਹੈ। ਉਨ੍ਹਾਂ ਟਵਿਟਰ 'ਤੇ ਕਿਹਾ, 'ਹੋਰ ਕਾਰਨਾਂ ਕਰ ਕੇ ਹਸਪਤਾਲ ਗਿਆ ਸੀ ਪਰ ਅੱਜ ਕੋਵਿਡ-19 ਜਾਂਚ ਦੀ ਰੀਪੋਰਟ ਪਾਜ਼ੇਟਿਵ ਆਈ ਹੈ।' ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਲ 2012 ਤੋਂ 2017 ਤਕ ਦੇਸ਼ ਦੇ ਰਾਸ਼ਟਰਪਤੀ ਰਹੇ ਮੁਖਰਜੀ ਨੇ ਕਿਹਾ, 'ਮੈਂ ਬੇਨਤੀ ਕਰਦਾ ਹਾਂ ਕਿ ਜਿਹੜੇ ਲੋਕ ਬੀਤੇ ਇਕ ਹਫ਼ਤੇ ਵਿਚ ਮੇਰੇ ਸੰਪਰਕ ਵਿਚ ਆਏ ਹਨ, ਖ਼ੁਦ ਨੂੰ ਇਕਾਂਤਵਾਸ ਵਿਚ ਕਰ ਲੈਣ ਅਤੇ ਅਪਣੀ ਜਾਂਚ ਕਰਾਉਣ।'

Pranab MukherjeePranab Mukherjee

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਸਣੇ ਹੋਰ ਪਾਰਟੀਆਂ ਦੇ ਆਗੂਆਂ ਨੇ ਮੁਖਰਜੀ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਕਾਂਗਰਸ ਨੇ ਅਪਣੇ ਅਧਿਕਾਰਤ ਟਵਿਟਰ ਹੈਂਡਲ 'ਤੇ ਕਿਹਾ, 'ਅਸੀਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।' ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਉਨ੍ਹਾਂ ਦੀ ਛੇਤੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement