ਪੜ੍ਹਾਈ ਨਾ ਕਰਨ ਕਾਰਨ ਗੁੱਸੇ ਵਿੱਚ ਆਈ ਮਾਂ ਨੇ ਪੁੱਤ ਦਾ ਕੀਤਾ ਕਤਲ
Published : Aug 11, 2021, 3:13 pm IST
Updated : Aug 11, 2021, 3:18 pm IST
SHARE ARTICLE
An angry mother killed her son for not studying online
An angry mother killed her son for not studying online

ਬਾਅਦ 'ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ 

ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਾਂ ਨੇ ਆਪਣੇ ਸਾਢੇ ਤਿੰਨ ਸਾਲ ਦੇ ਬੱਚੇ ਦੀ ਹੱਤਿਆ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਇਸ ਦੇ ਪਿੱਛੇ ਦਾ ਕਾਰਨ ਜਾਣ ਕੇ ਤੁਸੀਂ ਹੋਰ ਹੈਰਾਨ ਹੋ ਜਾਵੋਗੇ। 32 ਸਾਲਾ ਔਰਤ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸਦਾ ਬੱਚਾ ਆਨਲਾਈਨ ਪੜ੍ਹਾਈ ਨਹੀਂ ਕਰ ਰਿਹਾ ਸੀ।

Death of a widow in discriminatory circumstancesDeath of a widow in discriminatory circumstances

 

ਪੁਲਿਸ ਦੇ ਅਨੁਸਾਰ, ਪਾਥਰਡੀ ਫਾਟਾ ਖੇਤਰ ਦੀ ਰਹਿਣ ਵਾਲੀ ਔਰਤ ਨੇ ਸੋਮਵਾਰ ਰਾਤ ਕਰੀਬ 9.30 ਵਜੇ ਫਾਹਾ ਲੈ ਲਿਆ। ਇਸ ਤੋਂ ਪਹਿਲਾਂ ਉਸ ਨੇ ਆਪਣੇ ਪੁੱਤਰ ਦੀ ਕਥਿਤ ਤੌਰ 'ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ ਕਿਉਂਕਿ ਉਹ ਆਨਲਾਈਨ ਪੜ੍ਹਾਈ ਨਹੀਂ ਕਰ ਰਿਹਾ ਸੀ। ਇਸ ਕਾਰਨ ਔਰਤ ਬਹੁਤ ਗੁੱਸੇ ਵਿੱਚ ਸੀ। ਦੋਵੇਂ ਘਟਨਾਵਾਂ ਵਾਪਰਨ ਵੇਲੇ ਔਰਤ ਦੇ ਮਾਪੇ ਘਰ ਵਿੱਚ ਮੌਜੂਦ ਸਨ।

Hanging Till DeathHanging Till Death

 

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਂ-ਪੁੱਤਰ ਦੀ ਲਾਸ਼ ਦੇ ਕੋਲ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਸਦੀ ਮੌਤ ਲਈ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement