ਹੰਗਾਮੇ ਦੀ ਭੇਂਟ ਚੜ੍ਹਿਆ ਮਾਨਸੂਨ ਸੈਸ਼ਨ, ਲੋਕ ਸਭਾ 'ਚ 22 ਫੀਸਦ ਤੇ ਰਾਜ ਸਭਾ ਵਿਚ 28 ਫੀਸਦ ਕੰਮ ਹੋਇਆ
Published : Aug 11, 2021, 9:15 pm IST
Updated : Aug 11, 2021, 9:15 pm IST
SHARE ARTICLE
Monsoon Session of Parliament
Monsoon Session of Parliament

19 ਜੁਲਾਈ ਤੋਂ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਨੂੰ ਤੈਅ ਸਮੇਂ ਤੋਂ ਦੋ ਦਿਨ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਗਿਆ।

ਨਵੀਂ ਦਿੱਲੀ: 19 ਜੁਲਾਈ ਤੋਂ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਨੂੰ ਤੈਅ ਸਮੇਂ ਤੋਂ ਦੋ ਦਿਨ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਗਿਆ। ਪੈਗਾਸਸ ਜਾਸੂਸੀ ਮਾਮਲੇ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਵੱਖ -ਵੱਖ ਮੁੱਦਿਆਂ 'ਤੇ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਵਿਚ ਸਿਰਫ 22 ਫੀਸਦੀ ਅਤੇ ਰਾਜ ਸਭਾ ਵਿਚ ਸਿਰਫ 28 ਫੀਸਦੀ ਕੰਮ ਹੋ ਸਕਿਆ।

Parliament Monsoon SessionParliament Monsoon Session

ਹੋਰ ਪੜ੍ਹੋ: ਕੁਕਰਮਾਂ ’ਤੇ ਪਰਦਾ ਪਾਉਣ ਲਈ ਪੰਜਾਬ ਸਰਕਾਰ ਨੇ RTI ਕਾਨੂੰਨ ਦੀ ਸੰਘੀ ਘੁੱਟੀ: ਕੁਲਤਾਰ ਸਿੰਘ ਸੰਧਵਾਂ

ਪੂਰੇ ਸੈਸ਼ਨ ਦੌਰਾਨ ਸੰਸਦ ਵਿਚ ਟਕਰਾਅ ਜਾਰੀ ਰਹੀ ਹਾਲਾਂਕਿ ਦੋਵੇਂ ਸਦਨਾਂ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਸੂਬਿਆਂ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਸੂਚੀ ਬਣਾਉਣ ਦੇ ਅਧਿਕਾਰ ਦੇਣ ਲਈ ਸੰਵਿਧਾਨ ਸੋਧ ਬਿੱਲ ਉੱਤੇ ਚਰਚਾ ਵਿਚ ਹਿੱਸਾ ਲਿਆ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਾਰਵਾਈ ਸ਼ੁਰੂ ਹੁੰਦਿਆਂ ਦੱਸਿਆ ਕਿ 17 ਵੀਂ ਲੋਕ ਸਭਾ ਦੀ ਛੇਵੀਂ ਮੀਟਿੰਗ 19 ਜੁਲਾਈ 2021 ਨੂੰ ਸ਼ੁਰੂ ਹੋਈ ਅਤੇ ਇਸ ਦੌਰਾਨ 17 ਬੈਠਕਾਂ ਵਿਚ 21 ਘੰਟੇ 14 ਮਿੰਟ ਕੰਮਕਾਜ ਹੋਇਆ। ਉਹਨਾਂ ਕਿਹਾ “ਸਦਨ ਵਿਚ ਕੰਮਕਾਜ ਉਮੀਦਾਂ ਅਨੁਸਾਰ ਨਹੀਂ ਰਿਹਾ”।

Parliament Monsoon SessionParliament Monsoon Session

ਹੋਰ ਪੜ੍ਹੋ: ਇਤਿਹਾਸ ਰਚਣ ਤੋਂ ਬਾਅਦ ਘਰ ਪਹੁੰਚੇ ਹਾਕੀ ਕਪਤਾਨ ਮਨਪ੍ਰੀਤ ਸਿੰਘ, ਲਿਆ ਮਾਂ ਦਾ ਆਸ਼ੀਰਵਾਦ

ਬਿਰਲਾ ਨੇ ਦੱਸਿਆ ਕਿ ਕਿ ਵਿਘਨ ਕਾਰਨ ਲਗਭਗ 96 ਘੰਟਿਆਂ ਵਿਚੋਂ ਕਰੀਬ 74 ਘੰਟੇ ਕੰਮਕਾਜ ਨਹੀਂ ਹੋ ਸਕਿਆ। ਸਪੀਕਰ ਨੇ ਕਿਹਾ, “ਲਗਾਤਾਰ ਵਿਘਨ ਕਾਰਨ ਸਿਰਫ 22 ਪ੍ਰਤੀਸ਼ਤ ਕੰਮ ਹੀ ਹੋ ਸਕਿਆ। ਉਹਨਾਂ ਦੱਸਿਆ ਕਿ ਸੈਸ਼ਨ ਦੌਰਾਨ ਸੰਵਿਧਾਨ (127 ਵੀਂ ਸੋਧ) ਬਿੱਲ ਸਮੇਤ ਕੁੱਲ 20 ਬਿੱਲ ਪਾਸ ਕੀਤੇ ਗਏ। ਚਾਰ ਨਵੇਂ ਮੈਂਬਰਾਂ ਨੇ ਸਹੁੰ ਚੁੱਕੀ। ਅੱਜ ਸਦਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਈ ਕੇਂਦਰੀ ਮੰਤਰੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

Parliament Monsoon SessionParliament Monsoon Session

ਹੋਰ ਪੜ੍ਹੋ: ਹਿਮਾਚਲ ਵਿਚ ਚਲਦੀ ਬੱਸ 'ਤੇ ਡਿੱਗਿਆ ਪਹਾੜ, 10 ਲੋਕਾਂ ਦੀ ਮੌਤ, ਕਈ ਮਲਬੇ ਹੇਠ ਦੱਬੇ

ਰਾਜ ਸਭਾ ਵਿਚ ਅੱਜ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਕਰੀਬ ਛੇ ਘੰਟਿਆਂ ਤੱਕ ਚਰਚਾ ਕਰਕੇ ਓਬੀਸੀ ਸਬੰਧੀ ਸੰਵਿਧਾਨ (127 ਵੀਂ ਸੋਧ) ਬਿੱਲ ਪਾਸ ਕੀਤਾ ਗਿਆ। ਹਾਲਾਂਕਿ ਇਸ ਤੋਂ ਬਾਅਦ ਵਿਰੋਧੀ ਮੈਂਬਰਾਂ ਨੇ ਵੱਖ -ਵੱਖ ਮੁੱਦਿਆਂ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਹੰਗਾਮੇ ਦੌਰਾਨ ਤਿੰਨ ਹੋਰ ਬਿੱਲ ਪਾਸ ਕੀਤੇ ਗਏ। ਇਸ ਤੋਂ ਬਾਅਦ ਉਪ ਚੇਅਰਮੈਨ ਹਰਿਵੰਸ਼ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM
Advertisement