ਪੰਜਾਬ CM ਦੀ ਅਪੀਲ ’ਤੇ ਸਿਹਤ ਮੰਤਰੀ ਵਲੋਂ ਪੰਜਾਬ ਦੀ ਵੈਕਸੀਨ ਸਪਲਾਈ 'ਚ ਵਾਧਾ ਕਰਨ ਦੇ ਹੁਕਮ
Published : Aug 11, 2021, 6:33 pm IST
Updated : Aug 11, 2021, 6:33 pm IST
SHARE ARTICLE
Health Minister orders to increase Vaccine Supply in Punjab
Health Minister orders to increase Vaccine Supply in Punjab

ਮਾਂਡਵੀਆ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਥੋੜ੍ਹੀ ਮਾਤਰਾ 'ਚ ਕੀਤੀ ਜਾਂਦੀ ਵੰਡ ਦਾ ਮੁੱਦਾ ਚੁੱਕਿਆ।

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (CM Captain Amarinder Singh) ਸਿੰਘ ਵਲੋਂ ਆਉਂਦੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਕੋਵੀਸ਼ੀਲਡ ਦੇ ਦੂਜੇ ਟੀਕੇ ਦਾ ਇੰਤੇਜ਼ਾਰ ਕਰ ਰਹੇ 26 ਲੱਖ ਲੋਕਾਂ ਦੀ ਗਿਣਤੀ ਨੂੰ ਵੇਖਦੇ ਹੋਏ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਬੁੱਧਵਾਰ ਨੂੰ ਪੰਜਾਬ ਨੂੰ ਕੀਤੀ ਜਾਂਦੀ ਟੀਕਿਆਂ ਦੀ ਵੰਡ (Vaccine Supply) ਵਿਚ ਫੌਰੀ ਤੌਰ 'ਤੇ 25 ਫੀਸਦੀ ਵਾਧਾ ਕਰਨ ਦੇ ਹੁਕਮ ਦਿੱਤੇ।

captain Amarinder Singh Captain Amarinder Singh

ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਲਈ ਤਰਜੀਹੀ ਆਧਾਰ 'ਤੇ ਕੋਵਿਡ ਦੇ ਟੀਕਿਆਂ ਦੀਆਂ 55 ਲੱਖ ਖੁਰਾਕਾਂ ਮੁਹੱਈਆ ਕੀਤੇ ਜਾਣ ਦੀ ਬੇਨਤੀ ਕੀਤੀ ਸੀ। ਮਾਂਡਵੀਆ ਨੇ ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਪੂਰਨ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਹਾਲਾਂਕਿ ਅਗਲੇ ਮਹੀਨੇ ਤੋਂ ਸਪਲਾਈ ਸੁਖਾਲੀ ਹੋ ਜਾਵੇਗੀ, ਫਿਰ ਵੀ ਉਹ 31 ਅਕਤੂਬਰ ਤੱਕ ਸੂਬੇ ਦੀ ਲੋੜ ਪੂਰੀ ਕਰ ਦੇਣਗੇ। ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਨੂੰ ਪੰਜਾਬ ਦੀ ਫੌਰੀ ਲੋੜ ਨੂੰ ਵੇਖਦੇ ਹੋਏ ਸੂਬੇ ਦਾ ਕੋਟਾ ਵਧਾਉਣ ਦੇ  ਹੁਕਮ ਦਿੱਤੇ।

ਹੋਰ ਪੜ੍ਹੋ: ਨਵਜੋਤ ਸਿੱਧੂ ਵੱਲੋਂ 4 ਸਲਾਹਕਾਰਾਂ ਦੀ ਨਿਯੁਕਤੀ, ਸਾਬਕਾ DGP ਤੇ ਲੋਕ ਸਭਾ ਮੈਂਬਰ ਵੀ ਸ਼ਾਮਿਲ    

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀ ਸਪਲਾਈ ਨਾਲ ਸੂਬਾ ਸਰਕਾਰ ਰੋਜ਼ਾਨਾ 5-7 ਲੱਖ ਲੋਕਾਂ ਦੇ ਟੀਕਾਕਰਨ ਦਾ ਪ੍ਰਬੰਧ ਕਰਨ ਦੇ ਸਮਰੱਥ ਹੋ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਮਹੀਨੇ ਲਈ ਪੰਜਾਬ ਨੂੰ ਅਲਾਟ ਕੀਤੇ ਟੀਕਿਆਂ ਦੀ ਗਿਣਤੀ ਕੋਵੀਸ਼ੀਲਡ ਦੀਆਂ 20,47,060 ਖੁਰਾਕਾਂ 'ਤੇ ਖੜ੍ਹੀ ਹੈ ਜਦੋਂਕਿ 26 ਲੱਖ ਖੁਰਾਕਾਂ ਸਿਰਫ ਉਨ੍ਹਾਂ ਲੋਕਾਂ ਲਈ ਚਾਹੀਦੀਆਂ ਹਨ ਜਿਨ੍ਹਾਂ ਦਾ ਦੂਜੀ ਵਾਰ ਦਾ ਟੀਕਾਕਰਨ ਬਾਕੀ ਹੈ।

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੂਜੇ ਸੂਬਿਆਂ ਦੇ ਮੁਕਾਬਲੇ ਕਾਫੀ ਘੱਟ ਗਿਣਤੀ ਵਿਚ ਟੀਕਿਆਂ ਦੀ ਅਲਾਟਮੈਂਟ ਹੋਈ ਹੈ ਅਤੇ ਵੱਧ ਆਬਾਦੀ ਦੀ ਲੋੜ ਪੂਰੀ ਕਰਨ ਅਤੇ ਇਸ ਦੇ ਨਾਲ ਹੀ ਦੂਜਿਆਂ ਦੀ ਬਰਾਬਰੀ ਕਰਨ ਲਈ ਇਸ ਵਿਚ ਵਾਧਾ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਦੋਵਾਂ ਦੀ ਤੁਰੰਤ ਸਪਲਾਈ ਕੀਤੇ ਜਾਣ ਦੀ ਬੇਨਤੀ ਕੀਤੀ।

Corona vaccineCorona vaccine

ਹਰਿਆਣਾ ਦੀ ਪ੍ਰਤੀ ਵਿਅਕਤੀ ਟੀਕਾਕਰਨ ਦੀ ਗਿਣਤੀ 7 ਅਗਸਤ, 2021 ਤੱਕ 35.2 ਫੀਸਦੀ ਹੈ, ਜਦੋ ਕਿ ਦਿੱਲੀ ਵਿਚ ਇਹ ਗਿਣਤੀ 39.4, ਜੰਮੂ ਅਤੇ ਕਸ਼ਮੀਰ ਵਿਚ 43.7, ਹਿਮਾਚਲ ਪ੍ਰਦੇਸ਼ ਵਿਚ 62.0 ਅਤੇ ਰਾਜਸਥਾਨ ਵਿਚ 35.1 ਫੀਸਦੀ ਹੈ। ਇਸ ਦੇ ਉਲਟ ਪੰਜਾਬ ਵਿਚ ਇਹ ਗਿਣਤੀ ਸਿਰਫ 27.1 ਫੀਸਦੀ ਤੱਕ ਹੀ ਪੁੱਜ ਸਕੀ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਨੋਟਿਸ ਲਿਆ ਕਿ 7 ਅਗਸਤ ਤੱਕ ਪੰਜਾਬ ਨੂੰ ਸਿਰਫ 1,00,73,821 ਖੁਰਾਕਾਂ ਹੀ ਮਿਲਿਆਂ ਹਨ।

ਹੋਰ ਪੜ੍ਹੋ: ਵੋਟ ਬੈਂਕ ਵਜੋਂ ਵਰਤ ਕੇ ਦਲਿਤਾਂ-ਗ਼ਰੀਬਾਂ ਨੂੰ ਧੋਖਾ ਦੇਣ 'ਚ ਮਾਹਰ ਕਾਂਗਰਸ, ਬਾਦਲ ਤੇ BJP: ਮਾਨ

ਮੁੱਖ ਮੰਤਰੀ ਨੇ ਅਧਿਐਨ ਦੇ ਮਕਸਦ ਲਈ ਪੰਜਾਬ ਦੀ ਕੋਵਿਨ ਪੋਰਟਲ ਤੱਕ ਪਹੁੰਚ ਦੀ ਵੀ ਮੰਗ ਰੱਖੀ। ਕੈਪਟਨ ਅਮਰਿੰਦਰ ਸਿੰਘ ਨੇ ਮਾਂਡਵੀਆ ਨੂੰ ਰਸਾਇਣ ਅਤੇ ਖਾਦਾਂ ਬਾਰੇ ਮੰਤਰਾਲੇ ਦੇ ਫਾਰਮਾਸਕਿਊਟੀਕਲ ਦੇ ਜਵਾਬ ਵਿਚ ਬਠਿੰਡਾ ਵਿਖੇ ਵਿਆਪਕ ਡਰੱਗ ਪਾਰਕ ਦੀ ਸਥਾਪਨਾ ਕਰਨ ਲਈ ਪੰਜਾਬ ਦੀ ਬੇਨਤੀ ਨੂੰ ਵਿਚਾਰਨ ਦੀ ਅਪੀਲ ਕੀਤੀ ਹੈ। ਮੰਤਰੀ ਮੰਡਲ ਨੇ ਇਸ ਲਈ ਆਕਰਸ਼ਿਤ ਰਿਆਇਤਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਕੇਂਦਰੀ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਨੂੰ ਵੀ ਮਨਜ਼ੂਰ ਕਰ ਲਿਆ ਹੈ।

Captain Amarinder Singh Announces Special Cash Reward for Neeraj ChopraCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਰਿਆਇਤਾਂ ਵਿਚ ਬਿਜਲੀ ਲਈ 2 ਰੁਪਏ ਪ੍ਰਤੀ ਯੂਨਿਟ, ਸੀ.ਈ.ਟੀ.ਪੀ. ਦਰਾਂ ਵਿਚ 50 ਰੁਪਏ/ਕੇ.ਐਲ., ਪਾਣੀ ਲਈ ਇਕ ਰੁਪਏ/ਕੇ.ਐਲ., ਸਟੀਮ ਲਈ 50 ਪੈਸੇ ਕੇ.ਜੀ., ਸਾਲਿਡ ਵੇਸਟ ਟਰੀਟਮੈਂਟ ਲਈ ਇਕ ਕਿਲੋ/ਕੇ.ਜੀ., ਵੇਅਰਹਾਊਸ ਦਰਾਂ ਵਿਚ 2 ਰੁਪਏ/ਸੁਕੈਅਰ ਅਤੇ ਪਾਰਕ ਦੇ ਸਾਲਾਨਾ ਰੱਖ-ਰਖਾਅ ਲਈ ਇਕ ਰੁਪਏ/ਕੇ.ਜੀ. ਦੀਆਂ ਛੋਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੂਬੇ ਦੀ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਤਹਿਤ ਮੌਜੂਦ ਰਿਆਇਤਾਂ ਵੀ ਮਿਲਣ ਯੋਗ ਹੋਣਗੀਆਂ।

ਹੋਰ ਪੜ੍ਹੋ: ਭਾਰਤੀ ਕ੍ਰਿਕਟ ਵਿਚ ਹੋਵੇਗਾ ਵੱਡਾ ਬਦਲਾਅ: ਟੀਮ ਤੋਂ ਵੱਖ ਹੋ ਸਕਦੇ ਹਨ ਮੁੱਖ ਕੋਚ ਰਵੀ ਸ਼ਾਸਤਰੀ

ਮੀਟਿੰਗ ਦੌਰਾਨ ਕੇਂਦਰੀ ਮੰਤਰੀ ਜਿਨ੍ਹਾਂ ਕੋਲ ਰਸਾਇਣ ਅਤੇ ਖਾਦਾਂ ਬਾਰੇ ਮੰਤਰਾਲਾ ਵੀ ਹੈ, ਕੋਲ ਮੁੱਖ ਮੰਤਰੀ ਨੇ ਸੂਬੇ ਵੱਲੋਂ ਸੋਧੀ ਹੋਈ ਮੰਗ ਦੇ ਮੁਤਾਬਕ ਪੰਜਾਬ ਲਈ ਡੀ.ਏ.ਪੀ. ਦੇ ਸਟਾਕ ਦੀ ਵੰਡ ਵਧਾਉਣ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਸਪਲਾਇਰਾਂ ਨੂੰ ਤੈਅ ਸਮੇਂ ਮੁਤਾਬਕ ਖਾਦ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਮੰਤਰੀ ਨੂੰ ਦੱਸਿਆ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਵੀ ਉਨ੍ਹਾਂ ਨੇ ਇਹ ਨੁਕਤੇ ਉਠਾਏ ਸਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡੀ.ਏ.ਪੀ. ਸਮੇਂ ਸਿਰ ਉਪਲਬਧ ਹੋਣ ਨਾਲ ਖਰੀਦਣ ਲਈ ਪੈਦਾ ਹੁੰਦੇ ਡਰ ਨੂੰ ਘਟਾਉਣ ਅਤੇ ਬੈਲਕ ਮਾਰਕੀਟਿੰਗ ਨੂੰ ਰੋਕਣ ਵਿਚ ਬਹੁਤ ਸਹਾਈ ਸਿੱਧ ਹੋਵੇਗੀ ਕਿਉਂਕਿ ਇਸ ਨਾਲ ਸੂਬਾ ਅਤੇ ਕੇਂਦਰ ਸਰਕਾਰਾਂ ਦੇ ਅਕਸ ਨੂੰ ਸੱਟ ਵੱਜਦੀ ਹੈ। ਫੋਸਫੈਟਿਕ ਖਾਦਾਂ ਦੀਆਂ ਕੀਮਤਾਂ ‘ਚ ਹਾਲ ਹੀ ਵਿਚ ਹੋਏ ਵਾਧੇ ਜਿਸ ਨੂੰ ਕੇਂਦਰ ਸਰਕਾਰ ਨੇ 31 ਅਕਤੂਬਰ, 2021 ਤੱਕ ਸਬਸਿਡੀ ਵਿਚ ਸ਼ਾਮਲ ਕਰ ਲੈਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਮਾਰਕੀਟ ਵਿਚ ਡੀ.ਏ.ਪੀ. ਦੀਆਂ ਕੀਮਤਾਂ ਵਿਚ ਸਥਿਰਤਾ ਅਤੇ ਸਬਸਿਡੀ ਦੀ ਸੀਮਾ ਬਾਰੇ ਬੇਯਕੀਨੀ ਆਉਂਦੇ ਹਾੜ੍ਹੀ ਸੀਜ਼ਨ ਵਿਚ ਡੀ.ਏ.ਪੀ. ਦੀ ਸੰਭਾਵਿਤ ਕਮੀ ਦੇ ਤੌਖਲੇ ਵਧਾਉਣ ਦਾ ਕਾਰਨ ਬਣਦੀ ਜਾ ਰਹੀ ਹੈ।  

Capt. Amarinder Singh to unfurl National Flag at Amritsar on 15 August Capt. Amarinder Singh

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਹਾੜ੍ਹੀ ਦੇ ਆਉਂਦੇ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਲੋੜ ਹੈ। ਸੂਬੇ ਵਿਚ ਕੁੱਲ ਜ਼ਰੂਰਤ ਦੀ ਲਗਪਗ 50 ਫੀਸਦੀ ਖਾਦ ਸਹਿਕਾਰੀ ਸਭਾਵਾਂ ਰਾਹੀਂ ਸਪਲਾਈ ਹੁੰਦੀ ਹੈ। ਡੀ.ਏ.ਪੀ. ਦੀ ਖਪਤ ਅਕਤੂਬਰ ਦੇ ਆਖਰੀ ਹਫਤੇ ਤੋਂ ਲੈ ਕੇ ਨਵੰਬਰ ਦੇ ਤੀਜੇ ਹਫ਼ਤੇ ਤੱਕ ਦੇ ਘੱਟ ਮਿਆਦ ਤੱਕ ਹੁੰਦੀ ਹੈ, ਜਦੋਂ 80 ਫੀਸਦੀ ਰਕਬਾ ਕਣਕ ਦੀ ਬਿਜਾਈ ਹੇਠ ਲਿਆਉਣਾ ਹੁੰਦਾ ਹੈ। ਇਸ ਕਰਕੇ ਅਕਤੂਬਰ ਦੇ ਅੱਧ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਡੀ.ਏ.ਪੀ. ਦੀ ਅਗਾਊਂ ਲੋੜ ਹੁੰਦੀ ਹੈ ਤਾਂ ਕਿ ਐਨ ਮੌਕੇ ਉਤੇ ਖਾਦ ਦੀ ਕਮੀ ਤੋਂ ਬਚਿਆ ਜਾ ਸਕੇ ਅਤੇ ਬਿਜਾਈ ਉਤੇ ਕੋਈ ਅਸਰ ਨਾ ਪਵੇ।

Location: India, Delhi, New Delhi

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement