
ਖੇਤੀ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਨੂੰ ਰਾਜ ਸਭਾ ਵਿਚ ਜ਼ੋਰਦਾਰ ਹੰਗਾਮਾ ਹੋਇਆ। ਇਸ ਦੌਰਾਨ ਕੁਝ ਸੰਸਦ ਮੈਂਬਰ ਟੇਬਲ ਉੱਤੇ ਚੜ੍ਹ ਗਏ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਨੂੰ ਰਾਜ ਸਭਾ ਵਿਚ ਜ਼ੋਰਦਾਰ ਹੰਗਾਮਾ ਹੋਇਆ। ਇਸ ਦੌਰਾਨ ਕੁਝ ਸੰਸਦ ਮੈਂਬਰ ਟੇਬਲ ਉੱਤੇ ਚੜ੍ਹ ਗਏ। ਵਿਰੋਧੀ ਮੈਂਬਰਾਂ ਦੇ ਰਵੱਈਏ ਦੀ ਸਰਕਾਰ ਵੱਲੋਂ ਸਖ਼ਤ ਅਲੋਚਨਾ ਕੀਤੀ ਜਾ ਰਹੀ ਹੈ। ਉਧਰ ਇਸ ਵਤੀਰੇ ਤੋਂ ਨਰਾਜ਼ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਭਾਵੁਕ ਹੋ ਗਏ। ਉਹਨਾਂ ਨੇ ਸਦਨ ਵਿਚ ਇਸ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਮੈਂਬਰਾਂ ਦੇ ਵਤੀਰੇ ਕਾਰਨ ਉਹ ਸਾਰੀ ਰਾਤ ਸੌਂ ਨਹੀਂ ਸਕੇ।
Venkaiah Naidu gets emotional over ruckus in Parliament
ਹੋਰ ਪੜ੍ਹੋ:ਪੱਛਮੀ ਬੰਗਾਲ ਵਿਚ ਹੜ੍ਹ ਦਾ ਕਹਿਰ, ਮਮਤਾ ਬੈਨਰਜੀ ਨੇ ਪਾਣੀ ਵਿਚ ਖੜ੍ਹ ਕੇ ਜਾਣਿਆ ਪੀੜਤਾਂ ਦਾ ਹਾਲ
ਦਰਅਸਲ ਬੁੱਧਵਾਰ ਨੂੰ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਨਾਇਡੂ ਕੱਲ੍ਹ ਦੀ ਘਟਨਾ ’ਤੇ ਸੰਦੇਸ਼ ਪੜ੍ਹਨ ਲੱਗੇ। ਇਸ ਦੌਰਾਨ ਉਹਨਾਂ ਨੇ ਖੜ੍ਹੇ ਹੋ ਕੇ ਕੱਲ੍ਹ ਦੀ ਘਟਨਾ ’ਤੇ ਦੁੱਖ ਜ਼ਾਹਿਰ ਕੀਤਾ। ਉਹਨਾਂ ਕਿਹਾ ਕਿ ਕੱਲ੍ਹ ਦੀ ਘਟਨਾ ਨੇ ਮੈਨੂੰ ਦੁੱਖ ਦਿੱਤਾ ਹੈ, ਮੈਂ ਰਾਤ ਨੂੰ ਸੌਂ ਨਹੀਂ ਸਕਿਆ। ਹੰਗਾਮੇ ਦਾ ਜ਼ਿਕਰ ਕਰਦਿਆਂ ਨਾਇਡੂ ਭਾਵੁਕ ਹੋ ਗਏ।
Venkaiah Naidu gets emotional over ruckus in Parliament
ਹੋਰ ਪੜ੍ਹੋ: 75ਵਾਂ ਆਜ਼ਾਦੀ ਦਿਹਾੜਾ: ਟਾਈਮਜ਼ ਸਕਵਾਇਰ 'ਤੇ ਲਹਿਰਾਇਆ ਜਾਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਤਿਰੰਗਾ
ਇਸ ਦੌਰਾਨ ਉਹਨਾਂ ਕਿਹਾ ਕਿ ਸਦਨ ਵਿਚ ਜੋ ਹੋਇਆ ਉਹ ਲੋਕਤੰਤਰ ਲਈ ਸ਼ਰਮਨਾਕ ਹੈ। ਨਾਇਡੂ ਨੇ ਪੂਰੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਰਵੱਈਏ 'ਤੇ ਦੁਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਜਦੋਂ ਕੁਝ ਮੈਂਬਰ ਟੇਬਲ 'ਤੇ ਆਏ ਤਾਂ ਸਦਨ ਦੀ ਇੱਜ਼ਤ ਨੂੰ ਠੇਸ ਪਹੁੰਚੀ ਅਤੇ ਮੈਂ ਸਾਰੀ ਰਾਤ ਸੌਂ ਨਹੀਂ ਸਕਿਆ।
Venkaiah Naidu gets emotional over ruckus in Parliament
ਹੋਰ ਪੜ੍ਹੋ: ਗੰਭੀਰ ਬਿਮਾਰੀ ਨਾਲ ਜੂਝ ਰਹੇ ਨਿਊਜ਼ੀਲੈਂਡ ਦੇ ਸਾਬਕਾ ਕ੍ਰਿਕਟਰ ਕ੍ਰਿਸ ਕੇਅਰਨਜ਼, ਹਸਪਤਾਲ 'ਚ ਭਰਤੀ
ਰਾਜ ਸਭਾ ਦੇ ਚੇਅਰਮੈਨ ਨੇ ਵਿਰੋਧੀ ਧਿਰਾਂ ਨੂੰ ਕਿਹਾ ਕਿ ਤੁਸੀਂ ਸਰਕਾਰ ਨੂੰ ਇਸ ਗੱਲ ਲਈ ਮਜਬੂਰ ਨਹੀਂ ਕਰ ਸਕਦੇ ਜੋ ਕਿ ਉਹ ਕੀ ਕਰੇ ਜਾਂ ਕੀ ਨਹੀਂ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੁੱਦਾ ਚੁੱਕਣ ਵਿਚ ਕੋਈ ਦਿੱਕਤ ਨਹੀਂ ਹੈ, ਸਦਨ ਵਿਚ ਚਰਚਾ ਦੀ ਮਨਜ਼ੂਰੀ ਦਿੱਤੀ ਗਈ ਸੀ।