
ਪੀਐਮ ਮੋਦੀ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਵਾਲੀਆਂ ਕੁੜੀਆਂ ਪ੍ਰਧਾਨ ਮੰਤਰੀ ਦਫ਼ਤਰ ਵਿਚ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ, ਚਪੜਾਸੀ, ਮਾਲੀ, ਡਰਾਈਵਰ ਆਦਿ ਦੀਆਂ ਧੀਆਂ ਸਨ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਬੱਚੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਪੀਐਮ ਮੋਦੀ ਲਈ ਇਹ ਰੱਖੜੀ ਦਾ ਤਿਉਹਾਰ ਖਾਸ ਸੀ ਕਿਉਂਕਿ ਪੀਐਮ ਮੋਦੀ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਵਾਲੀਆਂ ਕੁੜੀਆਂ ਪ੍ਰਧਾਨ ਮੰਤਰੀ ਦਫ਼ਤਰ ਵਿਚ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ, ਚਪੜਾਸੀ, ਮਾਲੀ, ਡਰਾਈਵਰ ਆਦਿ ਦੀਆਂ ਧੀਆਂ ਸਨ।
एक धागा विश्वास का, धर्म की रक्षा का, देश की रक्षा का...
प्रधानमंत्री श्री @narendramodi ने बच्चियों से राखी बंधवा मनाया रक्षाबंधन का त्योहार। pic.twitter.com/b3rJQciucW
ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਇਕ ਵੀਡੀਓ ਵੀ ਸਾਂਝਾ ਕੀਤਾ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀਐਮਓ ਦੇ ਸਵੀਪਰਾਂ, ਸਹਾਇਕਾਂ, ਮਾਲੀਆਂ ਅਤੇ ਡਰਾਈਵਰਾਂ ਦੀਆਂ ਧੀਆਂ ਕੋਲੋਂ ਰੱਖੜੀ ਬੰਨ੍ਹਵਾਉਂਦੇ ਹੋਏ ਦਿਖਾਈ ਦੇ ਰਹੇ ਹਨ।
A very special Raksha Bandhan with these youngsters... pic.twitter.com/mcEbq9lmpx
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ ਸੀ। ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਵਜੋਂ ਸਾਵਣ ਮਹੀਨੇ ਦੀ ਪੂਰਨਮਾਸ਼ੀ ਨੂੰ ਦੇਸ਼ ਭਰ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।