MP ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ, ਜਾਅਲੀ ਦਸਤਖ਼ਤ ਮਾਮਲੇ ਵਿਚ ਰਿਪੋਰਟ ਆਉਣ ਤੱਕ ਰਹਿਣਗੇ ਬਾਹਰ  
Published : Aug 11, 2023, 2:49 pm IST
Updated : Aug 11, 2023, 2:49 pm IST
SHARE ARTICLE
Raghav Chadha
Raghav Chadha

MP ਸੰਜੈ ਸਿੰਘ ਵੀ ਨੇ ਰਾਜ ਸਭ ਤੋਂ ਸਸਪੈਂਡ

ਨਵੀਂ ਦਿੱਲੀ - ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਰਾਘਵ ਚੱਢਾ 'ਤੇ ਸਾਂਸਦਾਂ ਦੀ ਮਨਜ਼ੂਰੀ ਤੋਂ ਬਿਨਾਂ ਮੋਸ਼ਨ ਮੂਵ ਕਰਨ ਦੇ ਇਲਜ਼ਾਮ ਲੱਗੇ ਹਨ। ਰਾਘਵ ਚੱਢਾ ਜਾਅਲੀ ਦਸਤਖ਼ਤ ਮਾਮਲੇ ਵਿਚ ਰਿਪੋਰਟ ਆਉਣ ਤੱਕ ਸਸਪੈਂਡ ਰਹਿਣਗੇ ਤੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਅਧਿਕਾਰ ਕਮੇਟੀ ਕਰ ਰਹੀ ਹੈ। 

ਦਰਅਸਲ ਪੰਜ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸੇਵਾਵਾਂ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ 'ਤੇ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਪ੍ਰਸਤਾਵ 'ਆਪ' ਸੰਸਦ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਭਾਜਪਾ ਦੇ ਤਿੰਨ ਸੰਸਦ ਮੈਂਬਰ ਹਨ, ਜਿਨ੍ਹਾਂ ਵਿਚੋਂ ਇੱਕ ਬੀਜਦ ਅਤੇ ਏਆਈਏਡੀਐਮਕੇ ਦੇ ਸੰਸਦ ਮੈਂਬਰ ਹਨ, ਜਿਨ੍ਹਾਂ ਨੇ ਵਿਰੋਧ ਦਰਜ ਕਰਵਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

ਇਹ ਵਿਵਾਦ ਸਾਹਮਣੇ ਆਉਂਦੇ ਹੀ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੇ ਇਸ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਇਨ੍ਹਾਂ ਪੰਜ ਸੰਸਦ ਮੈਂਬਰਾਂ ਵਿਚ ਸਸਮਿਤ ਪਾਤਰਾ (ਬੀਜੇਡੀ), ਨਰਹਰੀ ਅਮੀਨ (ਭਾਜਪਾ), ਸੁਧਾਂਸ਼ੂ ਤ੍ਰਿਵੇਦੀ (ਭਾਜਪਾ), ਨਾਗਾਲੈਂਡ ਦੇ ਸੰਸਦ ਮੈਂਬਰ ਫਾਂਗਨੋਨ ਕੋਨਯਕ (ਬੀਜੇਪੀ) ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਥੰਬੀਦੁਰਾਈ ਸ਼ਾਮਲ ਹਨ। ਥੰਬੀਦੁਰਾਈ ਏਆਈਏਡੀਐਮਕੇ ਦੇ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਆਪ ਦੇ ਸੰਸਦ ਸੰਜੇ ਸਿੰਘ ਵੀ ਰਾਜ ਸਭਾ ਤੋਂ ਸਸਪੈਂਡ ਹਨ। ਉਹਨਾਂ ਨੇ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਸਸਪੈਂਡ ਕਰ ਦਿੱਤਾ ਗਿਆ ਸੀ। 

 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement