Rajasthan News : ਘਟਨਾ ਦੇ ਸਮੇਂ ਪਰਿਵਾਰਕ ਮੈਂਬਰ ਸੁੱਤੇ ਪਏ ਮਲਬੇ ਹੇਠ ਗਏ ਦੱਬ
Rajasthan News : ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿੱਚ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਮੀਂਹ ਕਾਰਨ ਇਕ ਮਕਾਨ ਡਿੱਗ ਗਿਆ, ਜਿਸ 'ਚ ਪਿਉ-ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨ ਲੋਕ ਗੰਭੀਰ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਸ਼ਹਿਰ ਦੇ ਡੋਲੀਖਾਰ ਇਲਾਕੇ ਦਾ ਹੈ। ਐਤਵਾਰ ਸਵੇਰੇ ਭਾਰੀ ਮੀਂਹ ਪੈ ਰਿਹਾ ਸੀ। ਇਸ ਦੌਰਾਨ ਪਰਿਵਾਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ। ਅਚਾਨਕ ਮਕਾਨ ਢਹਿ ਗਿਆ, ਪਰਿਵਾਰ ਮਲਬੇ ਹੇਠਾਂ ਦੱਬ ਗਿਆ। ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਰੌਲੀ ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਡਾਕਟਰ ਰਾਮਕੇਸ਼ ਮੀਨਾ ਨੇ ਦੱਸਿਆ ਕਿ ਇਸ ਹਾਦਸੇ ’ਚ ਜ਼ਾਕਿਰ ਖ਼ਾਨ (40) ਅਤੇ ਉਸ ਦੇ ਪੁੱਤਰ ਰਾਸ਼ਿਦ ਖ਼ਾਨ (12) ਦੀ ਮੌਤ ਹੋ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਕਾਨ ਡਿੱਗਣ ਕਾਰਨ ਪੰਜ ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਸ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿਚ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਤਿੰਨ ਹੋਰ ਜ਼ਖ਼ਮੀਆਂ ਨੂੰ ਮੌਕੇ ਤੋਂ ਬਚਾ ਲਿਆ ਗਿਆ। ਇਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਕਰੌਲੀ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਹਾਦਸਾ ਸਵੇਰੇ 6.30 ਵਜੇ ਵਾਪਰਿਆ।
ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਨ ਮਕਾਨ ਦੀ ਹਾਲਤ ਖ਼ਰਾਬ ਹੋ ਗਈ ਸੀ, ਇਸ ਲਈ ਇਹ ਢਹਿ ਗਿਆ। ਮੌਸਮ ਵਿਭਾਗ ਨੇ ਐਤਵਾਰ ਨੂੰ ਜੈਪੁਰ, ਅਜਮੇਰ, ਕੋਟਾ, ਉਦੈਪੁਰ ਅਤੇ ਭਰਤਪੁਰ ਡਿਵੀਜ਼ਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
(For more news apart from Rajasthan heavy rain father and daughter died, 3 were seriously injured due to house collapse News in Punjabi, stay tuned to Rozana Spokesman)