ਗਣੇਸ਼ ਮੂਰਤੀ ਵਿਸਰਜਨ ਕਰਦੇ ਸਮੇਂ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ  
Published : Sep 11, 2019, 10:05 am IST
Updated : Sep 11, 2019, 10:06 am IST
SHARE ARTICLE
6 children drown in lake while immersing Ganesha idol in Karnataka
6 children drown in lake while immersing Ganesha idol in Karnataka

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਡੁੱਬੇ ਬੱਚਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਆਏ ਦਿਨ ਕੋਈ ਨਾ ਕੋਈ ਹਾਦਸਾ ਸਾਹਮਣੇ ਆਇਆ ਹੀ ਰਹਿੰਦਾ ਹੈ ਤੇ ਹੁਣ ਕਰਨਾਟਕ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਕਰਨਾਟਕ ਦੇ ਕੋਲਾਰ ਜ਼ਿਲੇ ਦੇ ਇਕ ਪਿੰਡ ਵਿਚ ਗਣੇਸ਼ ਦੀ ਮੂਰਤੀ ਦੇ ਵਿਸਰਜਨ ਵਿਚ ਛੇ ਬੱਚਿਆਂ ਦੀ ਨਦੀ ਵਿਚ ਡੁੱਬਣ ਨਾਲ ਮੌਤ ਹੋ ਗਈ। ਦਰਅਸਲ, 8 ਤੋਂ 12 ਸਾਲ ਦੇ ਛੇ ਬੱਚੇ ਗਣੇਸ਼ ਦੀ ਮੂਰਤੀ ਬਣਾ ਕੇ ਖੇਡ ਰਹੇ ਸਨ। ਬੱਚੇ ਮੂਰਤੀ ਨੂੰ ਨਦੀ ਵਿਚ ਵਿਸਰਜਨ ਕਰਨ ਲੱਗੇ।

ਇਸ ਦੌਰਾਨ ਛੇ ਬੱਚੇ ਨਦੀ ਵਿਚ ਡੁੱਬ ਗਏ ਅਤੇ ਉਹਨਾਂ ਦੀ ਮੌਤ ਹੋ ਗਈ। ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਡੁੱਬੇ ਬੱਚਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਨਦੀ ਤੋਂ ਮਿੱਟੀ ਇਕੱਠੀ ਕਰਕੇ ਮੂਰਤੀ ਬਣਾਈ ਅਤੇ ‘ਪੂਜਾ’ ਕਰਨ ਤੋਂ ਬਾਅਦ ਇਸ ਨੂੰ ਵਿਸਰਜਨ ਕਰਨ ਲੱਗੇ ਸਨ। ਪੁਲਿਸ ਨੇ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਕੇ ਨਜ਼ਦੀਕੀ ਸਰਕਾਰੀ ਹਸਪਤਾਲ ਭੇਜੀਆਂ ਗਈਆਂ ਹਨ। ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement