
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9/11 ਹਮਲੇ ਦੀ 20ਵੀਂ ਬਰਸੀ ਮੌਕੇ ਅਤਿਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ 9/11 ਹਮਲੇ ਦੀ 20ਵੀਂ ਬਰਸੀ (20th anniversary of 9/11 attack) ਮੌਕੇ ਅਤਿਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਇਹ ਮਨੁੱਖਤਾ ’ਤੇ ਹਮਲਾ ਸੀ ਅਤੇ ਅਜਿਹੀ ਤ੍ਰਾਸਦੀ ਦਾ ਸਥਾਈ ਹੱਲ ਮਨੁੱਖੀ ਕਦਰਾਂ ਕੀਮਤਾਂ ਜ਼ਰੀਏ ਹੀ ਲੱਭਿਆ ਜਾ ਸਕਦਾ ਹੈ।
PM MODI
ਹੋਰ ਪੜ੍ਹੋ: ਮੁੰਬਈ: 30 ਸਾਲਾ ਔਰਤ ਨਾਲ ‘ਨਿਰਭਿਆ’ ਵਰਗੀ ਦਰਿੰਦਗੀ, ਪੀੜਤ ਮਹਿਲਾ ਨੇ ਤੀਜੇ ਦਿਨ ਤੋੜਿਆ ਦਮ
ਜ਼ਿਕਰਯੋਗ ਹੈ ਕਿ ਅੱਜ ਤੋਂ 20 ਸਾਲ ਪਹਿਲਾਂ ਅਲ ਕਾਇਦਾ ਨੇ ਅਮਰੀਕਾ ਵਿਚ ਸਭ ਤੋਂ ਭਿਆਨਕ ਅਤਿਵਾਦੀ ਹਮਲਾ ਕੀਤਾ ਸੀ। ਇਸ ਹਮਲੇ ਵਿਚ ਕਰੀਬ 3 ਹਜ਼ਾਰ ਲੋਕਾਂ ਦੀ ਮੌਤ ਹੋਈ ਸੀ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 1893 ਵਿਚ ਸ਼ਿਕਾਗੋ ਵਿਚ ਵਿਸ਼ਵ ਧਰਮ ਸੰਸਦ ਵਿਚ ਸਵਾਮੀ ਵਿਵੇਕਾਨੰਦ ਦੇ ਪ੍ਰਸਿੱਧ ਭਾਸ਼ਣ ਅਤੇ ਸੁਬਰਾਮਨੀਅਮ ਭਾਰਤੀ ਦੀ 100ਵੀਂ ਬਰਸੀ ਮੌਕੇ ਉਹਨਾਂ ਨੂੰ ਯਾਦ ਕੀਤਾ ਸੀ।
20th anniversary of 9/11 attack
ਹੋਰ ਪੜ੍ਹੋ: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੁਣਾਇਆ ਅਨੋਖਾ ਫੈਸਲਾ! ਜੁਰਮਾਨਾ ਨਹੀਂ ਦੇ ਸਕਦੇ ਤਾਂ ਲਗਾਓ 75 ਪੌਦੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿਚ ਸਰਦਾਰਧਾਮ ਭਵਨ ਦਾ ਉਦਘਾਟਨ (PM Modi launches Sardardham Bhavan) ਕੀਤਾ। ਇਹ ਇਮਾਰਤ ਬਿਹਤਰ ਨੌਕਰੀਆਂ ਦੀ ਇੱਛਾ ਰੱਖਣ ਵਾਲੇ ਪੇਂਡੂ ਖੇਤਰਾਂ ਦੀਆਂ ਲੜਕੀਆਂ ਅਤੇ ਲੜਕਿਆਂ ਨੂੰ ਹੋਸਟਲ ਦੀਆਂ ਸਹੂਲਤਾਂ ਪ੍ਰਦਾਨ ਕਰਾਵੇਗੀ। ਇਹ ਕੰਪਲੈਕਸ ਵਿਦਿਆਰਥੀਆਂ ਨੂੰ ਵਾਜਬ ਦਰਾਂ ਤੇ ਸਿਖਲਾਈ, ਬੋਰਡਿੰਗ, ਰਿਹਾਇਸ਼ ਸਹੂਲਤਾਂ ਪ੍ਰਦਾਨ ਕਰੇਗਾ।
PM modi
ਹੋਰ ਪੜ੍ਹੋ: ਕਰਨਾਲ ਲਾਠੀਚਾਰਜ: ਪ੍ਰਸ਼ਾਸਨ ਨੇ ਮੰਨੀ ਕਿਸਾਨਾਂ ਦੀ ਗੱਲ, SDM ਖਿਲਾਫ਼ ਹੋਵੇਗੀ ਨਿਆਇਕ ਜਾਂਚ
ਸਰਦਾਰਧਾਮ ਭਵਨ ਦਾ ਉਦਘਾਟਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, "ਕਿਸੇ ਵੀ ਸ਼ੁਭ ਕੰਮ ਤੋਂ ਪਹਿਲਾਂ ਸਾਡੇ ਗਣੇਸ਼ ਦੀ ਪੂਜਾ ਕਰਨ ਦੀ ਪਰੰਪਰਾ ਹੈ ਅਤੇ ਖੁਸ਼ਕਿਸਮਤੀ ਨਾਲ ਸਰਦਾਰਧਾਮ ਭਵਨ ਦੀ ਸ਼ੁਰੂਆਤ ਵੀ ਗਣੇਸ਼ ਦੀ ਪੂਜਾ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਹੋ ਰਹੀ ਹੈ।"