
ਵਿਜੇ ਰੁਪਾਣੀ ਰਾਜਪਾਲ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।
ਗੁਜਰਾਤ - ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਵਿਜੇ ਰੁਪਾਣੀ ਰਾਜਪਾਲ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।
ਇਸ ਤੋਂ ਬਾਅਦ ਗੁਜਰਾਤ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਰੁਪਾਣੀ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਇਹ ਵੱਡਾ ਫੈਸਲਾ ਲਿਆ ਸੀ। ਵਿਜੇ ਰੁਪਾਣੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਗੁਜਰਾਤ ਦੇ ਲੋਕਾਂ ਤੋਂ ਮਿਲੇ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।