ਪੰਜਾਬ 'ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੰਘ ਸਿੱੱਧੇ ਤੌਰ 'ਤੇ ਜ਼ਿੰਮੇਵਾਰ: ਹਰਪਾਲ ਚੀਮਾ
Published : Sep 11, 2021, 5:11 pm IST
Updated : Sep 11, 2021, 5:11 pm IST
SHARE ARTICLE
Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ, ' ਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨ- ਬ- ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

 

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ, ' ਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨ- ਬ- ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।' ਉਹਨਾਂ ਦੋਸ਼ ਲਾਇਆ ਕਿ ਪੰਜਾਬ 'ਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ, ਜਿਸ ਨੇ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

Harpal Cheema Harpal Cheema

ਹੋਰ ਪੜ੍ਹੋ: Railway Recruitment:10ਵੀਂ ਪਾਸ ਤੇ ITI ਵਾਲਿਆਂ ਲਈ ਨਿਕਲੀਆਂ ਭਰਤੀਆਂ, ਅੱਜ ਤੋਂ ਕਰੋ ਅਪਲਾਈ

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਵਿੱਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿੱਚ ਦਿਨ- ਬ- ਦਿਨ ਵਾਧਾ ਹੁੰਦਾ ਜਾ ਰਿਹਾ ਹੈ । ਗੈਂਗਾਂ ਦੇ ਨਾਮ ਤੇ ਦਿਨ ਦਿਹਾੜੇ ਸਰੇ ਬਾਜ਼ਾਰ ਵਿਚ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਪ੍ਰੰਤੂ ਕਾਂਗਰਸ ਸਰਕਾਰ ਇਸ ਗੱਲ ਨੂੰ ਮੰਨਣ ਤੋਂ ਵੀ ਇਨਕਾਰੀ ਹੈ।'' ਉਹਨਾਂ ਕਿਹਾ ਕਿ ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ ਦੇ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਪਕੜ ਕੇ ਜੇਲਾਂ ਵਿੱਚ ਡੱਕਿਆ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

Captain Amarinder Singh and Harpal CheemaCaptain Amarinder Singh 

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਪਾਰਟੀ ਵਰਕਰਾਂ ਨੂੰ ਸਲਾਹ, 'AAP ਵਿਚ ਆਏ ਹੋ ਤਾਂ ਅਹੁਦੇ ਦੀ ਇੱਛਾ ਨਾ ਰੱਖਿਓ'

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਦੇ ਅਨੁਸਾਰ ਹੀ ਸੂਬੇ ਵਿੱਚ ਇਸ ਸਮੇਂ 25 ਹਜਾਰ ਦੇ ਕਰੀਬ ਭਗੌੜੇ   ਪੁਲੀਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਜਿਨਾਂ ਖ਼ਿਲਾਫ਼ ਨਸ਼ਾ ਤਸਕਰੀ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਭਾੜੇ ਦੇ ਕਤਲ ਕਰਨ ਜਿਹੇ ਗੰਭੀਰ ਮਾਮਲੇ ਅਦਾਲਤਾਂ ਵਿੱਚ ਪਏ ਹਨ ਅਤੇ ਇਨਾਂ ਅਪਰਾਧੀਆਂ ਖ਼ਿਲਾਫ਼ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ 'ਤੇ ਗਿਣਤੀ ਹੀ ਵਧਾਈ ਜਾ ਰਹੀ ਹੈ, ਪਰ ਕਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਭਗੌੜਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

Captain Amarinder Singh and Harpal CheemaCaptain Amarinder Singh and Harpal Cheema

ਹੋਰ ਪੜ੍ਹੋ: 9/11 ਦੀ ਘਟਨਾ ਮਨੁੱਖਤਾ 'ਤੇ ਹਮਲਾ, ਯਾਦ ਰੱਖਣਾ ਹੋਵੇਗਾ ਅਤਿਵਾਦੀ ਘਟਨਾਵਾਂ ਦਾ ਸਬਕ- ਪੀਐਮ ਮੋਦੀ

ਰਾਜਸੀ ਆਗੂਆਂ ਅਤੇ ਅਪਰਾਧੀਆਂ ਵਿਚਕਾਰ ਗਠਜੋੜ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨਾਂ ਭਗੌੜਿਆਂ ਨੂੰ ਰਾਜਸੀ ਆਗੂਆਂ ਦੀ ਸ਼ਹਿ ਹੈ ਅਤੇ ਰਾਜਸੀ ਆਗੂ ਅਪਰਾਧੀਆਂ ਨੂੰ ਆਪਣੇ ਰਾਜਸੀ ਮੁਫਾਦਾਂ ਲਈ ਵਰਤਦੇ ਹਨ । ਉਹਨਾਂ ਕਿਹਾ ਭਾਵੇਂ ਰਾਜ ਕਰਨ ਵਾਲੀਆਂ ਪਰਟੀਆਂ ਜ਼ਰੂਰ ਬਦਲ ਗਈਆਂ, ਪਰ ਅਪਰਾਧੀਆਂ ਅਤੇ ਰਾਜਸੀ ਆਗੂਆਂ ਦੇ ਗਠਜੋੜ ਪਹਿਲਾਂ ਦੀ ਤਰਾਂ ਹੀ ਕਾਇਮ ਹਨ।

Punjab Police reshufflePunjab Police 

ਹੋਰ ਪੜ੍ਹੋ: ਮੁੰਬਈ: 30 ਸਾਲਾ ਔਰਤ ਨਾਲ ‘ਨਿਰਭਿਆ’ ਵਰਗੀ ਦਰਿੰਦਗੀ, ਪੀੜਤ ਮਹਿਲਾ ਨੇ ਤੀਜੇ ਦਿਨ ਤੋੜਿਆ ਦਮ

ਚੀਮਾ ਨੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਅਗਲੇ ਵਰੇ ਪੰਜਾਬ ਵਿਧਾਨ ਦੀਆਂ ਚੋਣਾ ਹਨ ਅਤੇ ਰਾਜਸੀ ਆਗੂ ਇਨਾਂ ਅਪਰਾਧੀਆਂ ਦਾ ਰਾਜਨੀਤਿਕ ਲਾਭ ਲੈਣ ਲਈ ਲਾਜ਼ਮੀ ਤੌਰ 'ਤੇ ਵਰਤੋਂ ਕਰਨਗੀਆਂ। ਹਰਪਾਲ ਸਿੰਘ ਚੀਮਾ ਨੇ ਕਿਹਾ ਭਗੌੜੇ ਅਪਰਾਧੀਆਂ ਅਤੇ ਸੂਬੇ 'ਚ ਵਧ ਰਹੀਆਂ ਅਪਰਾਧਿਕ ਕਾਰਵਾਈਆਂ ਆਦਿ ਸਾਰੇ ਮਾਮਲਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement