ਉੱਤਰਾਖੰਡ ਅਤੇ ਅੰਡੇਮਾਨ-ਨਿਕੋਬਾਰ ’ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
Published : Sep 11, 2021, 11:05 am IST
Updated : Sep 11, 2021, 11:11 am IST
SHARE ARTICLE
Earthquake in Uttarakhand and Andaman and Nicobar
Earthquake in Uttarakhand and Andaman and Nicobar

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਉੱਤਰਾਖੰਡ 'ਚ 4.6 ਅਤੇ ਅੰਡੇਮਾਨ ਤੇ ਨਿਕੋਬਾਰ 'ਚ 4.5 ਸੀ।

 

ਨਵੀਂ ਦਿੱਲੀ: ਉੱਤਰਾਖੰਡ ਵਿਚ ਇਕ ਵਾਰ ਫਿਰ ਸਵੇਰੇ ਕਰੀਬ 5.58 ਵਜੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੋਸ਼ੀਮਠ (Joshimath) ਤੋਂ ਅੱਜ ਸਵੇਰੇ 5:58 ਵਜੇ 31 ਕਿਲੋਮੀਟਰ ਪੱਛਮ ਦੱਖਣ-ਪੱਛਮ ਵਿਚ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (National Seismological Center) ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ (Intensity Richter scale) 'ਤੇ 4.6 ਸੀ।

ਹੋਰ ਪੜ੍ਹੋ: ਆਖ਼ਰ ਧੋਨੀ ਦਾ ਟੀ-20 ਟੀਮ ਦਾ ਮਾਰਗ ਦਰਸ਼ਕ ਬਣਨਾ ਕੁੱਝ ਲੋਕਾਂ ਨੂੰ ਕਿਉਂ ਰੜਕਦੈ 

EarthquakeEarthquake

ਹਾਲਾਂਕਿ, ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਦੱਸ ਦੇਈਏ ਕਿ ਭੂਚਾਲ ਦੇ ਮਾਮਲੇ ਵਿਚ ਉੱਤਰਾਖੰਡ (Uttarakhand) ਬਹੁਤ ਸੰਵੇਦਨਸ਼ੀਲ ਹੈ। ਉੱਤਰਾਖੰਡ ਭੂਚਾਲ ਜ਼ੋਨ 5 ਵਿਚ ਆਉਂਦਾ ਹੈ। ਇਸ ਦੌਰਾਨ ਉਤਰਾਖੰਡ ਦੇ ਚਮੋਲੀ, ਪੌੜੀ, ਅਲਮੋੜਾ ਆਦਿ ਜ਼ਿਲ੍ਹਿਆਂ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਆ ਗਏ ਹਨ।

ਹੋਰ ਪੜ੍ਹੋ: 6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਲਵਾਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਬੈਠਕ

EarthquakeEarthquake

ਹੋਰ ਪੜ੍ਹੋ: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋ ਸਕਦਾ ਹੈ ਪਿਆਜ਼

ਦੂਜੇ ਪਾਸੇ ਅੰਡੇਮਾਨ ਅਤੇ ਨਿਕੋਬਾਰ (Andaman and Nicobar) ਵਿਚ ਵੀ ਅੱਜ ਸਵੇਰੇ ਧਰਤੀ ਕੰਬ ਗਈ। ਇਥੇ ਸਵੇਰੇ 8:50 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਸੀ। ਹਾਲਾਂਕਿ, ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦਾ ਕੇਂਦਰ ਅੰਡੇਮਾਨ ਅਤੇ ਨਿਕੋਬਾਰ ਦੇ ਦਿਗਲੀਪੁਰ ਤੋਂ 137 ਕਿਲੋਮੀਟਰ ਉੱਤਰ ਵੱਲ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਘੱਟ ਤੀਬਰਤਾ ਦੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement