6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਲਵਾਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਬੈਠਕ
Published : Sep 11, 2021, 10:24 am IST
Updated : Sep 11, 2021, 10:24 am IST
SHARE ARTICLE
Punjab Roadways Bus Strike continues on 6th day
Punjab Roadways Bus Strike continues on 6th day

ਪੰਜਾਬ ਵਿਚ ਕੱਚੇ ਕਾਮਿਆਂ ਦੀ ਹੜਤਾਲ ਕਾਰਨ 6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ।

ਚੰਡੀਗੜ੍ਹ: ਪੰਜਾਬ ਵਿਚ ਕੱਚੇ ਕਾਮਿਆਂ ਦੀ ਹੜਤਾਲ ਕਾਰਨ 6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ (Punjab Roadways Bus Strike) ਹੈ। ਇਸ ਦੇ ਚਲਦਿਆਂ 14 ਸਤੰਬਰ ਦਿਨ ਮੰਗਲਵਾਰ ਨੂੰ ਕੱਚੇ ਕਾਮਿਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt.Amarinder Singh) ਨਾਲ ਚੰਡੀਗੜ੍ਹ ਵਿਚ ਬੈਠਕ ਹੈ। ਇਸ ਬੈਠਕ ਵਿਚ ਕੋਈ ਹੱਲ ਨਾ ਨਿਕਲਣ ’ਤੇ ਕਰਮਚਾਰੀਆਂ ਨੇ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।

PUNBUS StrikePunjab Roadways Bus Strike 

ਹੋਰ ਪੜ੍ਹੋ: ਆਖ਼ਰ ਧੋਨੀ ਦਾ ਟੀ-20 ਟੀਮ ਦਾ ਮਾਰਗ ਦਰਸ਼ਕ ਬਣਨਾ ਕੁੱਝ ਲੋਕਾਂ ਨੂੰ ਕਿਉਂ ਰੜਕਦੈ 

ਅਜਿਹੇ ਵਿਚ ਜੇਕਰ ਸਰਕਾਰ ਨੇ ਫਿਰ ਦੇਰੀ ਕੀਤੀ ਤਾਂ ਸਰਕਾਰੀ ਬੱਸਾਂ ਬੰਦ ਹੋਣ ਕਾਰਨ ਪਹਿਲਾਂ ਤੋਂ ਪਰੇਸ਼ਾਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।ਦੱਸ ਦਈਏ ਕਿ ਬੀਤੇ ਦਿਨ ਸਿਸਵਾਂ ਵਿਖੇ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (Contract Workers Union Punjab) ਵਲੋਂ ਅਪਣੀਆਂ ਮੰਗਾਂ ਸਬੰਧੀ ਅੱਜ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਹਾਊਸ ਦਾ ਘਿਰਾਉ ਕੀਤਾ ਗਿਆ ਅਤੇ ਮੰਗਾਂ ਦੇ ਹੱਲ ਹੋਣ ਤਕ ਪੱਕਾ ਮੋਰਚਾ ਲਗਾਇਆ ਗਿਆ।

Captain Amarinder Singh and Harpal CheemaCaptain Amarinder Singh 

ਹੋਰ ਪੜ੍ਹੋ: ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ

ਕਰਮਚਾਰੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿਘ ਗਿੱਲ ਨੇ ਆਖਿਆ ਕਿ ਪਿਛਲੇ 10 ਤੋਂ 15 ਸਾਲ ਤੋਂ ਪਨਬਸ ਅਤੇ ਪੀ ਆਰ ਟੀ ਸੀ ਟਰਾਂਸਪੋਰਟ ਦੇ ਜਨਤਕ ਅਦਾਰਿਆਂ ਵਿਚ ਨਿਗੂਣੀਆਂ ਤਨਖ਼ਾਹਾਂ ’ਤੇ ਕਰਮਚਾਰੀ ਕੰਟਰੈਕਟ ਅਤੇ ਆਊਟਸੋਰਸ ਆਧਾਰ ’ਤੇ ਸੇਵਾ ਨਿਭਾ ਰਹੇ ਹਨ। ਸਰਕਾਰ ਵਲੋਂ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਮੇਸ਼ਾ ਲਾਰਾ ਲਗਾਇਆ ਜਾਂਦਾ ਹੈ, ਪਰ ਇਹਨਾਂ ਦੀ ਰੈਗੂਲਰ ਦੀ ਮੰਗ ਕਦੀ ਪੂਰੀ ਨਹੀਂ ਕੀਤੀ ਗਈ।

Punjab Roadways Contractual Staff Strike Punjab Roadways Contractual Staff Strike

ਹੋਰ ਪੜ੍ਹੋ: ਕਿਸਾਨ ਅੰਦੋਲਨ ਕਾਂਗਰਸ ਸਰਕਾਰ ਤੇ ਵਿਰੋਧੀ ਧਿਰਾਂ ਦੀ ਇਕ ਸੋਚੀ-ਸਮਝੀ ਸਾਜ਼ਸ਼: ਅਸ਼ਵਨੀ ਸ਼ਰਮਾ

ਜਥੇਬੰਦੀ ਵਲੋਂ ਹਮੇਸ਼ਾ ਸਰਕਾਰ ਨੂੰ ਅਪਣੀਆਂ ਮੰਗਾਂ ਦੀ ਪੂਰਤੀ ਲਈ ਸਮਾਂ ਦਿਤਾ ਜਾਂਦਾ ਰਿਹਾ ਪਰ ਹੁਣ ਸਰਕਾਰ ਵਲੋਂ ਇਕ ਵਾਰ ਫਿਰ ਤੋਂ ਇਹਨਾਂ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਬੁਲਾ ਕੇ ਧੋਖਾ ਕੀਤਾ ਗਿਆ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਅਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਅੱਜ ਸਿਸਵਾਂ ਫ਼ਾਰਮ ਹਾਊਸ ਦਾ ਘਿਰਾਉ ਕਰਨ ਲਈ ਮਜਬੂਰ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement